ਦੋਪਹੀਆ ਵਾਹਨ ਚੋਰੀ ਦੇ ਦੋਸ਼ ’ਚ ਦੋ ਗ੍ਰਿਫ਼ਤਾਰ
ਦੋ ਪਹੀਆ ਵਾਹਨ ਚੋਰੀ ਕਰਨ ਵਾਲੇ ਮੁਲਜ਼ਮ ਗ੍ਰਿਫਤਾਰ
Publish Date: Wed, 01 Apr 2026 08:43 PM (IST)
Updated Date: Thu, 02 Apr 2026 04:13 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਰੈਕੀ ਕਰਨ ਤੋਂ ਬਾਅਦ ਦੋਪਹੀਆ ਵਾਹਨ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਥਾਣਾ-8 ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਰਾਜ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਚੂਹੜਵਾਲ ਇਲਾਕੇ ਦੇ ਰਹਿਣ ਵਾਲੇ ਹਰਦੀਪ ਸਿੰਘ ਉਰਫ ਤੱਕੂ ਉਰਫ ਕਾਂਤੀ ਅਤੇ ਗੁਰਭੇਜ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ। ਜਾਂਚ ਅਧਿਕਾਰੀ ਮੁਤਾਬਕ ਪੁਲਿਸ ਪਾਰਟੀ ਇਲਾਕੇ ’ਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਸੂਚਨਾ ਮਿਲੀ ਕਿ ਦੋਵੇਂ ਮੁਲਜ਼ਮ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਇਸ ਵੇਲੇ ਰੋਜ਼ ਗਾਰਡਨ ਦੀ ਪਾਰਕਿੰਗ ’ਚ ਮੌਜੂਦ ਹਨ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਮੁਲਜ਼ਮਾਂ ਨੂੰ ਦੋ ਮੋਟਰਸਾਈਕਲਾਂ ਸਮੇਤ ਹਿਰਾਸਤ ’ਚ ਲਿਆ। ਜਾਂਚ ਅਧਿਕਾਰੀ ਮੁਤਾਬਕ ਦੋਵਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।