ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਦੋ ਪਹੀਆ ਵਾਹਨ ਚੋਰੀ
ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਦੋ ਪਹੀਆ ਵਾਹਨ ਚੋਰੀ
Publish Date: Wed, 24 Dec 2025 08:53 PM (IST)
Updated Date: Wed, 24 Dec 2025 08:55 PM (IST)

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਚੋਂ ਦੋ ਪਹੀਆ ਵਾਹਨ ਚੋਰੀ ਹੋ ਗਏ। ਪਹਿਲੀ ਘਟਨਾ ਥਾਣਾ ਮੋਤੀ ਨਗਰ ਦੇ ਅਧੀਨ ਆਉਂਦੇ ਜਮਾਲਪੁਰ ਰੋਡ ਤੇ ਵਾਪਰੀ। ਵਿਸ਼ਵਨਾਥ ਮੰਦਰ ਦੇ ਬਿਲਕੁਲ ਬਾਹਰੋਂ ਮੋਟਰਸਾਇਕਲ ਚੋਰੀ ਹੋ ਗਿਆ। ਇਸ ਮਾਮਲੇ ਸਬੰਧੀ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਫੋਕਲ ਪੁਆਇੰਟ ਦੇ ਵਾਸੀ ਸੰਜੇ ਤਿਵਾੜੀ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਵਿਸ਼ਵਨਾਥ ਮੰਦਿਰ ਗਿਆ ਸੀ। ਕੁਝ ਸਮੇਂ ਬਾਅਦ ਜਦ ਉਹ ਮੰਦਰ ਚੋਂ ਬਾਹਰ ਆਇਆ ਤਾਂ ਉਸ ਨੇ ਦੇਖਿਆ ਕਿ ਉਸ ਦਾ ਮੋਟਰਸਾਇਕਲ ਚੋਰੀ ਹੋ ਚੁੱਕਾ ਸੀ। ਇਸੇ ਤਰ੍ਹਾਂ ਮਲਹਾਰ ਰੋਡ ਤੋਂ ਇੱਕ ਮੋਟਰਸਾਇਕਲ ਚੋਰੀ ਹੋ ਗਿਆ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਨਿਊ ਗਗਨ ਨਗਰ ਗਿਆਸਪੁਰਾ ਦੇ ਰਹਿਣ ਵਾਲੇ ਰਕੇਸ਼ ਕੁਮਾਰ ਨੇ ਦੱਸਿਆ ਤੇ ਉਸ ਨੇ ਆਪਣਾ ਮੋਟਰਸਾਇਕਲ ਬਲਾਕ ਈ ਦੇ ਇੱਕ ਘਰ ਦੇ ਬਾਹਰ ਲਾਕ ਕਰਕੇ ਖੜਾ ਕੀਤਾ ਸੀ ਕੁਝ ਸਮੇਂ ਬਾਅਦ ਜਦ ਰਾਕੇਸ਼ ਵਾਪਸ ਆਇਆ ਤਾਂ ਉਸ ਨੇ ਦੇਖਿਆ ਕਿ ਮੋਟਰਸਾਇਕਲ ਚੋਰੀ ਹੋ ਚੁੱਕਾ ਸੀ। ਟੈਗੋਰ ਨਗਰ ਇਲਾਕੇ ਵਿੱਚ ਪੈਂਦੇ ਇੱਕ ਜਿੰਮ ਦੇ ਬਾਹਰੋਂ ਵੀ ਮੋਟਰਸਾਇਕਲ ਚੋਰੀ ਹੋ ਗਿਆ। ਨੇਤਾ ਜੀ ਪਾਰਕ ਦੇ ਰਹਿਣ ਵਾਲੇ ਸਾਹਿਲ ਨੇ ਦੱਸਿਆ ਕਿ ਉਹ ਬੋਡੀ ਟਿਊਨਰ ਜਿੰਮ ਵਿੱਚ ਕਸਰਤ ਕਰਨ ਆਇਆ ਸੀ। ਤਕਰੀਬਨ ਇੱਕ ਘੰਟੇ ਬਾਅਦ ਜਦ ਉਹ ਜਿੰਮ ਤੋਂ ਬਾਹਰ ਨਿਕਲਿਆ ਤਾਂ ਉਸ ਦਾ ਵਾਹਨ ਚੋਰੀ ਹੋ ਚੁੱਕਾ ਸੀ। ਇਨ੍ਹਾਂ ਮਾਮਲਿਆਂ ਵਿੱਚ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਦੇ ਪੁਲਿਸ ਨੇ ਅਣਪਛਾਤੇ ਚੋਰਾਂ ਦੇ ਖਿਲਾਫ ਮੁਕੱਦਮੇ ਦਰਜ ਕਰ ਲਏ ਹਨ। ਪੁਲਿਸ ਬਦਮਾਸ਼ਾਂ ਦੀ ਤਲਾਸ਼ ਕਰਨ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।