ਹਲਕਾ ਦੱਖਣੀ ਵਾਰਡ-33 ਦੇ ਪ੍ਰਧਾਨ ਬਣੇ ਓਮਾ ਸ਼ੰਕਰ ਕਾਂਗਰਸ ਪਾਰਟੀ ਹਲਕਾ ਲੁਧਿਆਣਾ ਦੱਖਣੀ ਵਾਰਡ ਨੰਬਰ 33 ਦੇ ਓਮਾ ਸ਼ੰਕਰ ਪ੍ਰਧਾਨ ਬਣੇ
Publish Date: Fri, 04 Sep 2026 08:32 PM (IST)
Updated Date: Sat, 05 Sep 2026 04:04 AM (IST)
-ਕਾਂਗਰਸ ਹੀ ਪੰਜਾਬ ਨੂੰ ਖੁਸ਼ਹਾਲੀ ਵੱਲ ਲੈ ਕੇ ਜਾ ਸਕਦੀ ਹੈ-ਬੈਂਸ ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਹਲਕਾ ਲੁਧਿਆਣਾ ਦੱਖਣੀ ਦੇ ਵਾਰਡ ਨੰਬਰ 33 ਵਿਖੇ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਓਮਾ ਸ਼ੰਕਰ ਨੂੰ ਕਾਂਗਰਸ ਪਾਰਟੀ ਦਾ ਵਾਰਡ ਪ੍ਰਧਾਨ ਨਿਯੁਕਤ ਕੀਤਾ ਗਿਆ। ਨਿਯੁਕਤੀ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਓਮਾ ਸ਼ੰਕਰ ਨੂੰ ਸਿਰੋਪਾਓ ਬਖਸ਼ ਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਦੀ ਵਧਾਈ ਦਿੱਤੀ। ਆਪ ਸਰਕਾਰ ਤੇ ਤਿੱਖਾ ਹਮਲਾ ਬੋਲਦਿਆਂ ਬੈਂਸ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਮੋਰਚੇ ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। ਬਦਲਾਅ ਦੇ ਝੂਠੇ ਦਾਅਵੇ ਕਰਕੇ ਸੱਤਾ ਚ ਆਈ ਇਹ ਸਰਕਾਰ ਅੱਜ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਵਿਕਾਸ ਕਾਰਜ ਠੱਪ ਪਏ ਹਨ, ਕਾਨੂੰਨ ਵਿਵਸਥਾ ਦੀ ਸਥਿਤੀ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ ਤੇ ਲੁਧਿਆਣਾ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝੇ ਹਨ। ਬੈਂਸ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਦੇ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ ਤੇ ਭਵਿੱਖ ’ਚ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਓਮਾ ਸ਼ੰਕਰ ਜੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਵਾਰਡ ਨੰਬਰ 33 ਦੇ ਹਰ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਨਗੇ। ਇਸ ਮੌਕੇ ਬਲਜੀਤ ਸਿੰਘ ਗਿਆਸਪੁਰਾ, ਦੇਵਿੰਦਰ ਸਿੰਘ ਬਾਂਸਲ, ਟੋਨਾ ਸੰਧੂ, ਐਡਵੋਕੇਟ ਰਾਵਤ, ਭੈਣ ਕੰਵਲਜੀਤ ਕੌਰ ਹਾਜ਼ਰ ਸਨ।