- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ’ ਸਾਹਨੇਵਾਲ 'ਚ ਮਹਿਲਾਵਾਂ ਨੇ ਗਿੱਧਾ ਤੇ ਬੋਲੀਆਂ ਪਾਕੇ ਕੱਢੀ ਜਾਗੋ

- ਮਹਿਲਾਵਾਂ ਨੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਦਾ ਪ੍ਰਗਟਾਇਆ ਧੰਨਵਾਦ
ਫ਼ੋਟੋ ਨੰਬਰ-7
ਲੱਕੀ ਘੁਮੈਤ, ਪੰਜਾਬੀ ਜਾਗਰਣ
ਸਾਹਨੇਵਾਲ : ਮਹਿਲਾਵਾਂ ਦੇ ਸਨਮਾਨ ਤੇ ਸਸ਼ਕਤੀਕਰਨ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰਨ ਦੀ ਖੁਸ਼ੀ ’ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਰਾਣੀ ਦੇ ਵੱਲੋਂ ਸਮੂਹ ਕੌਂਸਲਰ ਮਹਿਲਾਵਾਂ ਤੇ ਹਲਕਾ ਸਾਹਨੇਵਾਲ ਦੀਆਂ ਔਰਤਾਂ ਨੂੰ ਨਾਲ ਲੈ ਕੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਸਾਹਨੇਵਾਲ ਮੇਨ ਚੌਕ 'ਚ ਪੰਜਾਬ ਸਰਕਾਰ ਦੇ ਧੰਨਵਾਦ ਲਈ ਬੋਲੀਆਂ ਅਤੇ ਗਿੱਧਾ ਪਾ ਕੇ ਜਾਗੋ ਕੱਢੀ ਗਈ। ਇਸ ਦੌਰਾਨ ਪੰਜਾਬ ਸਰਕਾਰ ਦੇ ਧੰਨਵਾਦ ਲਈ ਕੱਢੀ ਜਾ ਰਹੀ ਜਾਗੋ ਦੌਰਾਨ ਹਾਜਰ ਮਹਿਲਾਵਾਂ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ, ਭੈਣਾਂ ਤੇ ਧੀਆਂ ਦੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਨਾਲ ਮਹਿਲਾਵਾਂ ਦੀ ਆਰਥਿਕਤਾ ਦੇ ਨਾਲ-ਨਾਲ ਆਤਮ ਸਨਮਾਨ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਹਿਲਾਵਾਂ ਦੀ ਭਲਾਈ ਤੇ ਸਸ਼ਕਤੀਕਰਨ ਲਈ ਪਹਿਲਾਂ ਵੀ ਕਈ ਅਹਿਮ ਕਦਮ ਚੁੱਕੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਔਰਤਾਂ ਮਜ਼ਬੂਤ ਹੋਣਗੀਆਂ ਤਾਂ ਹੀ ਪਰਿਵਾਰ ਮਜ਼ਬੂਤ ਹੋਣਗੇ ਅਤੇ ਜਦੋਂ ਪਰਿਵਾਰ ਮਜ਼ਬੂਤ ਹੋਣਗੇ ਤਾਂ ਸਮਾਜ ਵੀ ਮਜ਼ਬੂਤ ਬਣੇਗਾ। ਇਸ ਮੌਕੇ ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਰਾਣੀ ਸਮੇਤ ਹੋਰ ਮਹਿਲਾਵਾਂ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਹਾਜ਼ਰੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਅਤੇ ਸਵੈ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਦਿੱਤੇ ਜਾਣਗੇ। ਜਾਗੋ ਦੌਰਾਨ ਹੋਰਨਾਂ ਤੋਂ ਇਲਾਵਾ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ, ਟ੍ਰੇਡ ਵਿੰਗ ਜਿਲ੍ਹਾ ਦਿਹਾਤੀ ਪ੍ਰਧਾਨ ਰਾਜਦੀਪ ਭਾਟੀਆ, ਕਿਸਾਨ ਵਿੰਗ ਜਿਲ੍ਹਾ ਦਿਹਾਤੀ ਪ੍ਰਧਾਨ ਲਾਲੀ ਹਰਾ, ਓਮਪ੍ਰਕਾਸ਼ ਗੋਇਲ, ਅਜਮੇਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਕੌਲ, ਕੌਂਸਲਰ ਸਵਰਨਜੀਤ ਕੌਰ, ਸਤਵਿੰਦਰ ਸਿੰਘ ਹੈਪੀ, ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ, ਹਰਪ੍ਰੀਤ ਕੌਰ ਗਰੇਵਾਲ, ਇੰਦਰਪਾਲ ਸਿੰਘ ਗਰੇਵਾਲ,ਕੌਂਸਲਰ ਜਸਵਿੰਦਰ ਕੌਰ ਤਲਵਾੜਾ, ਗੁਰਮੀਤ ਸਿੰਘ ਪੱਪੂ ਤਲਵਾੜਾ,ਬਲਾਕ ਪ੍ਰਧਾਨ ਕੁਲਦੀਪ ਸਿੰਘ ਐਰੀ,ਕੌਸਲਰ ਕੁਲਵਿੰਦਰ ਸਿੰਘ ਕਾਲਾ, ਮਨਧੀਰ ਸਿੰਘ ਧੀਰਾ, ਰਾਕੇਸ਼ ਗੋਇਲ, ਬਲਾਕ ਪ੍ਰਧਾਨ ਕੀਰਤਨ ਸਿੰਘ ਬੱਬੂ ਬਿਰਦੀ, ਬੇਅੰਤ ਸਿੰਘ ਬਿਲਗਾ, ਸਰਪੰਚ ਸੰਦੀਪ ਸਿੰਘ ਬੀੜ ਸਾਹਨੇਵਾਲ ਸੂਦਾਵਾਲ, ਬਲਾਕ ਪ੍ਰਧਾਨ ਜਸਵੰਤ ਸਿੰਘ,ਬਲਾਕ ਸੰਮਤੀ ਮੈਂਬਰ ਮਨਦੀਪ ਕੌਰ ਗੋਬਿੰਦਗੜ੍ਹ, ਸੰਪੂਰਨ ਸਿੰਘ ਸਨਮ, ਮਨਜਿੰਦਰ ਸਿੰਘ ਭੁੱਲਰ ਫੌਜੀ, ਸੁਰੇਸ਼ ਕੁਮਾਰ, ਭੁਪਿੰਦਰ ਸਿੰਘ ਬੰਟੀ, ਰਵਿੰਦਰ ਸਿੰਘ ਬੱਬੂ, ਮਨਜਿੰਦਰ ਭੋਲਾ ਮਾਂਗਟ, ਸਰਪੰਚ ਸੰਦੀਪ ਸੋਨੀ,ਜਸਵੀਰ ਕੌਰ,ਜਗਵੰਤ ਕੌਰ, ਬਲਵੰਤ ਸਿੰਘ ਨੰਦਪੁਰ, ਸੁਰਜੀਤ ਸਿੰਘ ਪ੍ਰਤਾਪਗੜ੍ਹ,ਬੰਟੀ ਬਿਲਗਾ, ਪ੍ਰਧਾਨ ਅੰਮ੍ਰਿਤਪਾਲ ਸਿੰਘ ਕਨੇਚ,ਅਮਨਾ ਭਾਗਪੁਰ, ਸਰਪੰਚ ਰਵਿੰਦਰ ਸਿੰਘ ਰਾਜੂ ਗਰੇਵਾਲ, ਦਲਜੀਤ ਸਿੰਘ ਬੱਗਾ,ਗੁਰਪ੍ਰੀਤ ਸਿੰਘ ਪ੍ਰਿੰਸ, ਬੱਬੂ ਮੁੰਡੀਆਂ, ਦਲਜੀਤ ਸਿੰਘ ਸੁੱਖਾ,ਆਦਿ ਭਾਰੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।