ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਦੇਰ ਰਾਤ ਨੂੰ ਪ੍ਰਾਪਰਟੀ ਕਾਰੋਬਾਰੀ ਦੀ ਕਾਰ ਦਾ ਸ਼ੀਸ਼ਾ ਤੋੜ ਕੇ ਉਸ ਨੂੰ ਅੱਗ ਲਗਾ ਦੇਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਲੱਗਦੀ ਦੇਖ ਪਰਿਵਾਰ ਦੇ ਮੈਂਬਰ ਤੁਰੰਤ ਘਰ ਚੋਂ ਬਾਹਰ ਆ ਗਏ ਤੇ ਕਾਰ ਤੇ ਪਾਣੀ ਪਾ ਕੇ ਅੱਗ ਬੁਝਾਈ ਦਿੱਤੀ ਗਈ। ਇਸ ਮਾਮਲੇ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਚੌਧਰੀ ਕਾਲੋਨੀ ਮੋਤੀ ਨਗਰ ਦੇ ਰਹਿਣ ਵਾਲੇ ਪ੍ਰਾਪਰਟੀ ਕਾਰੋਬਾਰੀ ਦੀਪਕ ਆਹੂਜਾ ਦੇ ਬਿਆਨਾਂ ਉਪਰ ਦੋ ਅਣਪਛਾਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੀਪਕ ਆਹੂਜਾ ਨੇ ਦੱਸਿਆ ਕਿ ਉਨ੍ਹਾਂ ਨੇ ਰਾਤ ਵੇਲੇ ਆਪਣੀ ਇੰਡੈਵਰ ਕਾਰ ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਦੇਰ ਰਾਤ ਕੁਝ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਆਏ ਤੇ ਕਾਰ ਦਾ ਸ਼ੀਸ਼ਾ ਤੋੜ ਕੇ ਸੀਟ ਨੂੰ ਅੱਗ ਲਗਾ ਦਿੱਤੀ। ਕੁਝ ਹੀ ਸਕਿੰਟਾਂ ਵਿਚ ਪਰਿਵਾਰ ਦੇ ਮੈਂਬਰ ਘਰ ਚੋਂ ਬਾਹਰ ਆਏ ਤੇ ਕਾਰ ਤੇ ਪਾਣੀ ਪਾ ਕੇ ਅੱਗ ਬੁਝਾਈ ਦਿੱਤੀ ਗਈ। ਜਾਂਚ ਅਧਿਕਾਰੀ ਸ਼ਿਵ ਕਿਰਪਾਲ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਐਕਟਿਵਾ ਸਕੂਟਰ ਸਵਾਰ ਦੋ ਅਣਪਛਾਤੇ ਨੌਜਵਾਨਾਂ ਦੇ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਹੈ।

ਸੀਸੀਟੀਵੀ ਕੈਮਰੇ ਵਿਚ ਕੈਦ ਹੋਈਆਂ ਘਟਨਾ ਦੀਆਂ ਤਸਵੀਰਾਂ

ਪੁਲਿਸ ਨੇ ਜੱਦ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਸਾਹਮਣੇ ਆਇਆ ਕਿ ਦੇਰ ਰਾਤ ਨੂੰ ਦੋ ਨੌਜਵਾਨ ਸਕੂਟਰ 'ਤੇ ਸਵਾਰ ਹੋ ਕੇ ਘਰ ਦੇ ਬਾਹਰ ਆਏ ਤੇ ਕਾਰ ਦਾ ਅਗਲਾ ਸ਼ੀਸ਼ਾ ਤੋੜ ਕੇ ਸੀਟ ਨੂੰ ਅੱਗ ਲਗਾ ਦਿੱਤੀ। ਪੁਲਿਸ ਦੇ ਮੁਤਾਬਕ ਜੇਕਰ ਪਰਿਵਾਰਕ ਮੈਂਬਰ ਜਲਦੀ ਹੀ ਬਾਹਰ ਨਾ ਆਉਂਦੇ ਤਾਂ ਕਾਰ ਪੂਰੀ ਤਰ੍ਹਾਂ ਸੜ ਸਕਦੀ ਸੀ ਤੇ ਆਲੇ-ਦੁਆਲੇ ਦੀਆਂ ਬਿਲਡਿੰਗਾਂ ਨੂੰ ਵੀ ਨੁਕਸਾਨ ਪਹੁੰਚ ਸਕਦਾ ਸੀ।

Posted By: Sarabjeet Kaur