ਸਟਾਫ ਰਿਪੋਰਟਰ, ਲੁਧਿਆਣਾ : ਯੂਨੀਅਨ ਬੈਂਕ ਦੇ ਮੁਲਾਜ਼ਮਾਂ ਵੱਲੋਂ ਅੱਜ ਭਿ੍ਸ਼ਟਾਚਾਰ ਵਿਰੁੱਧ ਆਵਾਜ਼ ਉਠਾਉਂਦਿਆਂ ਅੱਜ ਬੈਂਕ ਦੇ ਰਿਜਨਲ ਦਫ਼ਤਰ ਦੇ ਨੇੜੇ ਤਿੰਨ ਕਿਲੋਮੀਟਰ ਦੇ ਇਲਾਕੇ ਵਿਚ ਮਾਰਚ ਕੀਤਾ। ਇਸ ਮੌਕੇ ਬੈਂਕ ਮੁਲਾਜ਼ਮਾਂ ਵੱਲੋਂ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ਵਿਚ ਲੋਕਾਂ ਨੂੰ ਭਿ੍ਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਸਲੋਗਨ ਲਿਖੇ ਹੋਏ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਰਿਜਨਲ ਮੁਖੀ ਐੱਚਐੱਸ ਸੰਧੂ, ਐੱਮਜੀਐੱਮ ਜੈਬੀਰ ਕੁਮਾਰ ਸ਼ਰਮਾ, ਡਿਪਟੀ ਰਿਜਨਲ ਮੁੱਖੀ ਬਜਿੰਦਰ ਕੁਮਾਰ ਵੀ ਇਸ ਮੁਹਿੰਮ ਵਿਚ ਸ਼ਾਮਲ ਹੋਏ।