ਪੁਲ਼ ਦੇ ਚੱਲ ਰਹੇ ਕੰਮਾਂ ਦਾ ਨੀਂਹ ਪੱਥਰ ਅੱਜ
ਕੇਂਦਰੀ ਰੇਲਵੇ ਮੰਤਰੀ ਰਵਨੀਤ ਬਿੱਟੂ ਅੱਜ ਰੱਖਣਗੇ ਨੀਂਹ ਪੱਥਰ
Publish Date: Mon, 16 Feb 2026 07:09 PM (IST)
Updated Date: Tue, 17 Feb 2026 04:09 AM (IST)
ਗੁਰਮੀਤ ਕੌਰ, ਪੰਜਾਬੀ ਜਾਗਰਣ, ਦੋਰਾਹਾ : ਭਾਰਤੀ ਜਨਤਾ ਪਾਰਟੀ ਦੇ ਰੇਲਵੇ ਤੇ ਕੇਂਦਰੀ ਫੂਡ ਪ੍ਰੋਸੈਸਸਿੰਗ ਮੰਤਰੀ ਰਵਨੀਤ ਸਿੰਘ ਬਿੱਟੂ 17 ਫਰਵਰੀ ਦਿਨ ਮੰਗਲਵਾਰ ਨੂੰ ਸਵੇਰੇ 11.30 ਵਜੇ ਦੇ ਕਰੀਬ ਦੋਰਾਹਾ ਰੇਲਵੇ ਸਟੇਸ਼ਨ ਸਰਹੰਦ-ਚੰਡੀਗੜ੍ਹ ਦੱਖਣੀ ਬਾਈਪਾਸ 'ਤੇ ਫਲਾਈਓਵਰ ਪੁਲ ਦੇ ਚੱਲ ਰਹੇ ਕਾਰਜਾਂ ਦਾ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਬੀਜੇਪੀ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਭੁਪਿੰਦਰ ਸਿੰਘ ਚੀਮਾ ਅਤੇ ਬੀਜੇਪੀ ਜ਼ਿਲ੍ਹਾ ਖੰਨਾ ਦੇ ਜਨਰਲ ਸੈਕਟਰੀ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਸਾਂਝੇ ਤੌਰ 'ਤੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਾਰਟੀ ਦੇ ਹਲਕਾ ਪਾਇਲ, ਦੋਰਾਹਾ ਦੇ ਸਾਰੇ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇਸ ਮੌਕੇ ਪਹੁੰਚਣ ਦੀ ਅਪੀਲ ਕੀਤੀ।