- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਵੇਲੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨ-ਮਜ਼ਦੂਰ ਤੇ ਮੁਲਾਜ਼ਮ ਮਾਰੂ ਨੀਤੀਆਂ ਤੇ ਬਿੱਲ ਲਿਆਏ ਰਹੇ ਹਨ ਅਤੇ ਕਾਰਪੋਰੇਟਾਂ ਦੀਆਂ ਹਦਾਇਤਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ ’ਚ ਹੁਣ ਸੰਘਰਸ਼ ਕਰਨ ਦੀ ਅਣਸਰਦੀ ਲੋੜ ਬਣ ਗਈ ਹੈ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਅੱਜ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ’ਚ ਪਵਨਦੀਪ ਸਿੰਘ ਮੇਹਲੋਂ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ 22 ਜੁਲਾਈ ਨੂੰ ਭਾਰਤ-ਅਮਰੀਕਾ ਮੁਕਤ ਵਪਾਰ ਦੇ ਵਿਰੋਧ ਤੇ ਕਿਸਾਨਾਂ ਦੀਆਂ ਮੰਗਾਂ ਲਈ 12 ਤੋਂ 3 ਵਜੇ ਤੱਕ ਟੋਲ ਪਲਾਜ਼ੇ ਪੰਜਾਬ ਤੇ ਹਰਿਆਣਾ ’ਚ ਫ੍ਰੀ ਕੀਤੇ ਜਾਣ ਬਾਰੇ ਚਰਚਾ ਕੀਤੀ ਗਈ। ਮੀਟਿੰਗ ’ਚ ਇਹ ਤੈਅ ਕੀਤਾ ਗਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਤਿੰਨ ਟੋਲ ਪਲਾਜ਼ੇ ਲਾਡੋਵਾਲ, ਘੁਲਾਲ ਤੇ ਚੌਂਕੀਮਾਨ ਵਿਖੇ ਫ੍ਰੀ ਕੀਤੇ ਜਾਣਗੇ। ਇਸ ਵੇਲੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨ-ਮਜ਼ਦੂਰ ਤੇ ਮੁਲਾਜ਼ਮ ਮਾਰੂ ਨੀਤੀਆਂ ਤੇ ਬਿੱਲ ਲਿਆਏ ਰਹੇ ਹਨ ਅਤੇ ਕਾਰਪੋਰੇਟਾਂ ਦੀਆਂ ਹਦਾਇਤਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ ’ਚ ਹੁਣ ਸੰਘਰਸ਼ ਕਰਨ ਦੀ ਅਣਸਰਦੀ ਲੋੜ ਬਣ ਗਈ ਹੈ। ਮੀਟਿੰਗ ’ਚ ਜਮਹੂਰੀ ਕਿਸਾਨ ਸਭਾ ਦੇ ਹਰਨੇਕ ਸਿੰਘ ਗੁੱਜਰਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਤੇ ਸੁਦਾਗਰ ਸਿੰਘ ਘੁਡਾਣੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਰਜਿੰਦਰ ਸਿੰਘ ਸੁਖਵਿੰਦਰ ਕੌਰ, ਕੁੱਲ ਹਿੰਦ ਕਿਸਾਨ ਸਭਾ 1936 ਦੇ ਆਗੂ ਜਸਬੀਰ ਸਿੰਘ ਝੱਜ, ਮਨਜੀਤ ਸਿੰਘ ਬੁਢੇਲ ਆਦਿ ਹਾਜ਼ਰ ਸਨ।