v> ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਦੋ ਕਿੱਲੋ ਅਫੀਮ ਸਮੇਤ ਦੋ ਸਕੇ ਭਰਾਵਾਂ ਸਣੇ ਤਿੰਨ ਨੂੰ ਗਿ੍ਫ਼ਤਾਰ ਕੀਤਾ ਹੈ। ਇਸ ਕਾਰਵਾਈ ਦੇ ਦੌਰਾਨ ਇਕ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ । ਇਸ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਪਿੰਡ ਅਖਾੜਾ ਜਲੰਧਰ ਦੇ ਵਾਸੀ ਧਰਮਿੰਦਰ ਕੁਮਾਰ, ਰਵੀਪਾਲ ਅਤੇ ਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਮੁਲਜ਼ਮ ਗੁਰਜੰਟ ਸਿੰਘ ਦੀ ਤਲਾਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਥਾਣਾ ਸਰਾਭਾ ਨਗਰ ਦੇ ਥਾਣੇਦਾਰ ਸਤੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਸੀ ਕਿ ਚਾਰੇ ਮੁਲਜ਼ਮ ਟੈਂਪੂ ਚਲਾਉਣ ਦੀ ਆੜ ਵਿਚ ਅਫੀਮ ਦੀ ਤਸਕਰੀ ਕਰਦੇ ਹਨ ।ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਇਸ ਵੇਲੇ ਵੀ ਟੈਂਪੂ 'ਤੇ ਸਵਾਰ ਹੋ ਕੇ ਆਪਣੇ ਗ੍ਰਾਹਕਾਂ ਨੂੰ ਅਫ਼ੀਮ ਦੇਣ ਜਾ ਰਹੇ ਹਨ । ਜਾਣਕਾਰੀ ਤੋਂ ਬਾਅਦ ਪੁਲਿਸ ਨੇ ਝਮਟ ਨਹਿਰ 'ਤੇ ਨਾਕਾਬੰਦੀ ਕਰ ਕੇ ਟੈਂਪੂ ਸਵਾਰ ਧਰਮਿੰਦਰ, ਰਮਨਦੀਪ ਅਤੇ ਰਵੀ ਪਾਲ ਨੂੰ ਗ੍ਰਿਫ਼ਤਾਰ ਕੀਤਾ।ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਫਰਾਰ ਹੋਏ ਮੁਲਜ਼ਮ ਗੁਰਜੰਟ ਸਿੰਘ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ।

Posted By: Ravneet Kaur