ਪ੍ਰੈਪਲਾਈਫ ਕਾਨਵੈਂਟ ਸਕੂਲ ’ਚ ਵਿਸਾਖੀ ਦਾ ਜਸ਼ਨ
ਪ੍ਰੈਪਲਾਈਫ ਕਾਨਵੈਂਟ ਸਕੂਲ ਵਿਖੇ ਵਿਸਾਖੀ ਦਾ ਜਸ਼ਨ
Publish Date: Wed, 15 Apr 2026 06:28 PM (IST)
Updated Date: Thu, 16 Apr 2026 04:04 AM (IST)
ਫੋਟੋ ਨੰਬਰ-33 ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਪ੍ਰੈਪਲਾਈਫ ਕਾਨਵੈਂਟ ਸਕੂਲ ਵਿਖੇ ਸਕੂਲ ਕੈਂਪਸ ’ਚ ਵਿਸਾਖੀ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਤਿਉਹਾਰ ਦੀ ਸੱਭਿਆਚਾਰਕ ਅਤੇ ਖੇਤੀਬਾੜੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੇ ਭੰਗੜਾ ਤੇ ਗਿੱਧਾ ਨਾਚ ਪੇਸ਼ ਕੀਤੇ ਅਤੇ ਵਿਸਾਖੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਡਾ. ਭਰਤ ਦੁਆ ਨੇ ਉਨ੍ਹਾਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ। ਵਾਈਸ ਪ੍ਰਿੰਸੀਪਲ ਡਾ. ਪੂਜਾ ਵੋਹਰਾ ਨੇ ਵਿਦਿਆਰਥੀਆਂ ਨੂੰ ਏਕਤਾ, ਸ਼ੁਕਰਗੁਜ਼ਾਰੀ ਤੇ ਸਖ਼ਤ ਮਿਹਨਤ ਦੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ।