ਸਤਵਿੰਦਰ ਸ਼ਰਮਾ, ਲੁਧਿਆਣਾ

ਲੋਕ ਇਨਸਾਫ ਪਾਰਟੀ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਕਾਂਗਰਸ ਪਾਰਟੀ ਦੇ ਜਿਲਾ ਮੀਤ ਪ੍ਰਧਾਨ ਅਤੇ ਵੱਖ ਵੱਖ ਅਹੁਦਿਆਂ ਤੇ ਰਹੇ ਕਾਂਗਰਸ ਦੇ ਸੀਨੀਅਰ ਆਗੂ ਵੇਦ ਪ੍ਰਕਾਸ਼ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵੇਦ ਪ੍ਰਕਾਸ਼ ਨੂੰ ਸਨਮਾਨਤ ਕਰਦੇ ਹੋਏ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਕੇ ਵੱਡੀ ਜਿੰਮੇਵਾਰੀ ਦਿੱਤੀ।

ਵਾਰਡ ਨੰਬਰ 38 ਵਿੱਚ ਪਾਰਟੀ ਦੇ ਹਲਕਾ ਆਤਮ ਨਗਰ ਦੇ ਯੂਥ ਵਿੰਗ ਦੇ ਪ੍ਰਧਾਨ ਹਰਵਿੰਦਰ ਸਿੰਘ ਨਿੱਕਾ ਦੀ ਅਗਵਾਈ ਵਿੱਚ ਹੋਏ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਾਰਟੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਖੁਸ਼ਹਾਲੀ ਲਈ ਪਹਿਰਾ ਦਿੰਦੀ ਹੋਈ ਅੱਗੇ ਵਧ ਰਹੀ ਹੈ ਅਤੇ ਪਾਰਟੀ ਦੀਆਂ ਰਿਸ਼ਵਤਖੋਰੀ ਖਤਮ ਕਰਨ ਦੇ ਨਾਲ ਨਾਲ ਪਾਣੀ ਦੀ ਰਾਖੀ ਅਤੇ ਖੇਤੀ ਸੁਧਾਰ ਕਾਨੂੰਨ ਦੇ ਖਿਲਾਫ ਕੀਤੇ ਜਾ ਰਹੇ ਸੰਘਰਸ ਨੂੰ ਹਰ ਪਾਸਿਓਂ ਸਮਰਥਨ ਮਿਲ ਰਿਹਾ ਹੈ ਅਤੇ ਇਸੇ ਕਾਰਣ ਪਾਰਟੀ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਆਏ ਦਿਨ ਵੱਖ ਵੱਖ ਪਾਰਟੀਆਂ ਦੇ ਆਗੂ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਵਿਧਾਇਕ ਬੈਂਸ ਨੇ ਵੇਦ ਪ੍ਰਕਾਸ਼ ਨੂੰ ਵੱਡੀ ਜਿੰਮੇਵਾਰੀ ਦਿੰਦੇ ਹੋਏ ਉਨ੍ਹਾਂ ਨੂੰ ਜਿਲੇ ਦੇ ਸੀਨੀਅਰ ਮੀਤ ਪ੍ਰਧਾਨ ਦਾ ਅਹੁਦਾ ਦੇ ਕੇ ਨਿਵਾਜਿਆ। ਇਸ ਮੌਕੇ ਤੇ ਪ੍ਰਧਾਨ ਬਲਦੇਵ ਸਿੰਘ, ਸਾਬਕਾ ਕੌਂਸਲਰ ਰਣਜੀਤ ਸਿੰਘ ਬਿੱਟੂ ਘਟੌੜੇ, ਸੁਦਰਸ਼ਨ ਚੌਹਾਨ, ਰਾਜੇਸ਼ ਖੋਖਰ, ਹਰਪ੍ਰਰੀਤ ਸਿੰਘ, ਮਨਜਿੰਦਰ ਸਿੰਘ, ਹੈਪੀ ਜੰਡੂ. ਬਲਜੀਤ ਸਿੰਘ ਬਬਲਾ ਤੇ ਹੋਰ ਸ਼ਾਮਲ ਸਨ।