ਸਕੂਲ ’ਚੋਂ ਵੀਰਪਾਲ ਕੌਰ ਪਹਿਲੇ ਸਥਾਨ ’ਤੇ ਰਹੀ
ਸਕੂਲ ਵਿੱਚੋਂ ਵੀਰਪਾਲ ਕੌਰ ਪਹਿਲੇ ਸਥਾਨ ’ਤੇ ਰਹੀ
Publish Date: Sat, 11 Apr 2026 06:54 PM (IST)
Updated Date: Sat, 11 Apr 2026 06:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ
ਕ੍ਰਿਸ਼ਨਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿਚ ਵੀਰਪਾਲ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਮਾਣ ਵਧਾਇਆ 'ਤੇ ਬਾਕੀ ਵਿਦਿਆਰਥੀਆਂ ਦਾ ਨਤੀਜਾ ਵੀ ਸਲਾਘਾਯੋਗ ਰਿਹਾ। ਸਕੂਲ ਦੀ ਪ੍ਰਿੰਸੀਪਲ ਰੋਹਿਨੀ ਸ਼ਰਮਾ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧੀਆ ਨਤੀਜੇ ਆਉਣ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀ ਦੀ ਸਫਲਤਾ ਦੇ ਪਿੱਛੇ ਅਧਿਆਪਕਾਂ ਅਤੇ ਮਾਪਿਆਂ ਦਾ ਯੋਗਦਾਨ ਹੁੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।