ਉਪ ਚੇਅਰਮੈਨ ਕਲਿਆਣ ਨੇ ਜ਼ੋਨਲ ਕਮਿਸ਼ਨਰ ਨਾਲ ਕੀਤੀ ਮੀਟਿੰਗ
ਸਫਾਈ ਕਰਮਚਾਰੀਆਂ ਦੀਆਂ ਸਹੂਲਤਾਂ ਲਈ ਉਪ ਚੇਅਰਮੈਨ ਕਲਿਆਣ ਨੇ ਜ਼ੋਨਲ ਕਮਿਸ਼ਨਰ ਨਾਲ ਕੀਤੀ ਮੀਟਿੰਗ
Publish Date: Thu, 23 Apr 2026 09:04 PM (IST)
Updated Date: Fri, 24 Apr 2026 04:13 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ ਸਨਅਤੀ ਸ਼ਹਿਰ ਨੂੰ ਸਾਫ ਰੱਖਣ ਲਈ ਕੰਮ ਕਰਦੇ ਸਫਾਈ ਕਰਮਚਾਰੀਆਂ ਦੀਆਂ ਸਹੂਲਤਾਂ ਤੇ ਭਲਾਈ ਲਈ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਸੁਰਿੰਦਰ ਕਲਿਆਣ ਨੇ ਜ਼ੋਨਲ ਕਮਿਸ਼ਨਰ ਜਸਦੇਵ ਸੇਖੋਂ ਨਾਲ ਵੀਰਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਜ਼ੋਨ ਡੀ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਨਗਰ ਨਿਗਮ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਭਲਾਈ ਲਈ ਅਤੇ ਸਫਾਈ ਕਰਮਚਾਰੀਆਂ ਲਈ ਕੰਮ ਕਰਨ ਵਾਲੇ ਵਾਤਾਵਰਣ ਨੂੰ ਹੋਰ ਬਿਹਤਰ ਬਣਾਉਣ ਲਈ ਚੁੱਕੇ ਜਾ ਸਕਣ ਵਾਲੇ ਕਦਮਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਸੁਰਿੰਦਰ ਕਲਿਆਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰਦੇ ਹੋਏ, ਸਫਾਈ ਕਰਮਚਾਰੀਆਂ ਦੀ ਭਲਾਈ ਲਈ ਸੂਬੇ ਭਰ ’ਚ ਬਿਹਤਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸ਼ਹਿਰਾਂ ਨੂੰ ਸਾਫ਼ ਰੱਖਣ ਲਈ ਨਿਯਮਿਤ ਤੌਰ ’ਤੇ ਕੰਮ ਕਰ ਰਹੇ ਹਨ ਤੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਜ਼ਮੀਨੀ ਪੱਧਰ ’ਤੇ ਸਫਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਨਗਰ ਨਿਗਮ ਦੇ ਬਾਕੀ ਤਿੰਨ ਜ਼ੋਨਾਂ ’ਚ ਵੀ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਕਰਮਚਾਰੀਆਂ ਦੀ ਭਲਾਈ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।