ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਵਾਈਸ ਚਾਂਸਲਰ ਧਾਲੀਵਾਲ ਸਨਮਾਨਿਤ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਵਾਈਸ ਚਾਂਸਲਰ ਧਾਲੀਵਾਲ ਸਨਮਾਨਿਤ
Publish Date: Mon, 19 Oct 2026 07:58 PM (IST)
Updated Date: Tue, 20 Oct 2026 04:04 AM (IST)
ਬਾਬਾ ਬੰਦਾ ਬਹਾਦਰ ਜੀ ਦੇ ਨਾਮ ਤੇ ਖੋਜ ਚੇਅਰ ਸਥਾਪਿਤ ਕੀਤੀ ਜਾਵੇ- ਬਾਵਾ ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਓਂ : ਆਪਣਾ ਪੰਜਾਬ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਕੋਰ ਕਮੇਟੀ ਲੁਧਿਆਣਾ ਵੱਲੋਂ ਡਾ. ਹਰਵਿੰਦਰ ਸਿੰਘ ਧਾਲੀਵਾਲ ਵਾਈਸ-ਚਾਂਸਲਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਨੂੰ ਉਨ੍ਹਾਂ ਦੀ ਨਿਯੁਕਤੀ ਤੇ ਵਧਾਈ ਦਿੱਤੀ ਅਤੇ ਡਾ. ਸਾਹਿਬ ਨੂੰ “ਬਾਬਾ ਬੰਦਾ ਸਿੰਘ ਬਹਾਦਰ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਜਗਜੀਤ ਸਿੰਘ ਧੂਰੀ ਆਪਣਾ ਪੰਜਾਬ ਫਾਊਂਡੇਸ਼ਨ, ਮਨਪ੍ਰੀਤ ਕੌਰ ਧਾਲੀਵਾਲ, ਸੰਜੀਵ ਸੈਣੀ, ਲਖਬੀਰ ਸਿੰਘ, ਬਲਦੇਵ ਕਿ੍ਰਸ਼ਨ ਅਰੋੜਾ, ਹਰਮਿੰਦਰ ਸਿੰਘ, ਡਾ. ਮਨਮੋਹਨ ਸਿੰਘ, ਗੁਰਿੰਦਰਪਾਲ ਸਿੰਘ, ਸੀਫੂ ਅਗਰਵਾਲ, ਮਨਦੀਪ ਚੌਹਾਨ, ਬਾਲ ਕਿ੍ਰਸ਼ਨ ਅਨੇਜਾ, ਬਲਦੇਵ ਬਾਵਾ, ਡਾ. ਮਨਿੰਦਰਪਾਲ ਅਰੋੜਾ, ਅਜੈਪਾਲ ਸਿੰਘ, ਵਿਸ਼ਾਲ ਗਰਗ , ਅਨੁਭਵ ਜੈਨ ਨੇ ਡਾ. ਹਰਵਿੰਦਰ ਸਿੰਘ ਧਾਲੀਵਾਲ ਨੂੰ ਵਧਾਈ ਦਿੱਤੀ। ਇਸ ਮੌਕੇ ਸਮੂਹ ਅਹੁਦੇਦਾਰ ਆਪਣਾ ਪੰਜਾਬ ਫਾਊਂਡੇਸ਼ਨ ਦੀ ਕੋਰ ਕਮੇਟੀ ਜਿਲ੍ਹਾ ਲੁਧਿਆਣਾ ਨੇ ਪ੍ਰਮਾਤਮਾ ਅੱਗੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਉਹਨਾਂ ਕਿਹਾ ਕਿ ਡਾ. ਹਰਵਿੰਦਰ ਸਿੰਘ ਧਾਲੀਵਾਲ ਜੀ ਆਪਣੀ ਲਿਆਕਤ, ਮਿਹਨਤ ਅਤੇ ਲੰਬੇ ਤਜ਼ਰਬੇ ਨਾਲ ਮੱਧ ਵਰਗ ਦੇ ਕਿਸਾਨਾਂ ਨੂੰ ਉੱਪਰ ਚੁੱਕਣ ਲਈ ਯੂਨੀਵਰਸਿਟੀ ਦੇ ਖੋਜ ਕਾਰਜ਼ਾਂ ਨੂੰ ਹੋਰ ਤੇਜ ਕਰਨਗੇ ਅਤੇ ਯੂਨੀਵਰਸਿਟੀ ਦੀਆਂ ਖੋਜਾਂ ਨੂੰ ਵਿਸ਼ਵ ਪੱਧਰੀ ਖੋਜਾਂ ਵਿੱਚ ਸ਼ਾਮਿਲ ਕਰਵਾਉਣ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣਗੇ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਨਾਲ ਜੋੜਨ ਦਾ ਉਪਰਾਲਾ ਕਰਨਗੇ। ਇਸ ਮੌਕੇ ਬਲਦੇਵ ਬਾਵਾ ਕਨਵੀਨਰ ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਸ਼ਟਰੀ ਫਾਊਂਡੇਸ਼ਨ ਨੇ ਵਫ਼ਦ ਨਾਲ ਮਿਲ ਕੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਕਿਸਾਨੀ ਤੇ ਸਮਾਜਿਕ ਬਰਾਬਰੀ ਲਈ ਵਿਲੱਖਣ ਇਤਿਹਾਸ ਰਚਿਆ। ਉਹਨਾਂ ਮੁਜਾਰਿਆਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ ਤੇ ਕਿਸਾਨੀ ਲਈ ਇਨਕਲਾਬੀ ਕੰਮ ਕੀਤਾ। ਉਨ੍ਹਾਂ ਮੰਗ ਕੀਤੀ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿੱਚ ਖੋਜ ਕਾਰਜਾਂ ਲਈ ਬਾਬਾ ਬੰਦਾ ਸਿੰਘ ਬਹਾਦਰ ਖੋਜ ਚੇਅਰ ਸਥਾਪਿਤ ਕੀਤੀ ਜਾਵੇ।