ਹੈਵਾਨੀਅਤ ਦੀਆਂ ਹੱਦਾਂ ਪਾਰ :15 ਸਾਲਾ ਨਾਬਾਲਿਗ ਲੜਕੇ ਨਾਲ ਤੱਸ਼ਦਦ, ਕੁੱਟਮਾਰ ਤੇ ਬੇਰਹਿਮੀ ਦੀ ਵੀਡੀਓ ਵਾਇਰਲ
ਸ਼ਹਿਰ ਵਿੱਚ ਇੱਕ 15 ਸਾਲਾ ਨਾਬਾਲਿਗ ਲੜਕੇ ਨਾਲ ਹੋਈ ਬੇਰਹਿਮੀ ਦੀ ਵੀਡੀਓ ਸ਼ਨੀਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਗੰਭੀਰ ਹੋ ਗਿਆ। ਲੜਕੇ ਨੂੰ ਕਥਿਤ ਤੌਰ ‘ਤੇ ਅਗਵਾ ਕਰਕੇ ਨਗਨ ਕਰ ਕੇ ਕੁੱਟਮਾਰ ਕੀਤੀ ਗਈ, ਜਿਸ ਸਬੰਧੀ ਪੁਲਿਸ ਨੇ ਚਾਰ ਵਿਅਕਤੀਆਂ ਸਮੇਤ ਪੰਜ ਅਣਪਛਾਤੇ ਸਮੇਤ ਕੁੱਲ ਨੌਂ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਦਰਜ ਐਫਆਈਆਰ ਵਿੱਚ ਅਗਵਾ ਦੀ ਧਾਰਾ ਸ਼ਾਮਲ ਨਹੀਂ ਕੀਤੀ ਗਈ, ਜਿਸ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ।
Publish Date: Sun, 04 Jan 2026 12:19 PM (IST)
Updated Date: Sun, 04 Jan 2026 12:25 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ। ਸ਼ਹਿਰ ਵਿੱਚ ਇੱਕ 15 ਸਾਲਾ ਨਾਬਾਲਿਗ ਲੜਕੇ ਨਾਲ ਹੋਈ ਬੇਰਹਿਮੀ ਦੀ ਵੀਡੀਓ ਸ਼ਨੀਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਗੰਭੀਰ ਹੋ ਗਿਆ। ਲੜਕੇ ਨੂੰ ਕਥਿਤ ਤੌਰ ‘ਤੇ ਅਗਵਾ ਕਰਕੇ ਨਗਨ ਕਰ ਕੇ ਕੁੱਟਮਾਰ ਕੀਤੀ ਗਈ, ਜਿਸ ਸਬੰਧੀ ਪੁਲਿਸ ਨੇ ਚਾਰ ਵਿਅਕਤੀਆਂ ਸਮੇਤ ਪੰਜ ਅਣਪਛਾਤੇ ਸਮੇਤ ਕੁੱਲ ਨੌਂ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਦਰਜ ਐਫਆਈਆਰ ਵਿੱਚ ਅਗਵਾ ਦੀ ਧਾਰਾ ਸ਼ਾਮਲ ਨਹੀਂ ਕੀਤੀ ਗਈ, ਜਿਸ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ।
ਦਰਜ ਕੇਸ ਅਨੁਸਾਰ ਦੋਸ਼ੀਆਂ ਦੀ ਪਛਾਣ ਬਿੰਦੂ, ਸੁੰਨੀ, ਸ਼ਿਵਮ, ਨਵੀਨ ਅਤੇ ਪੰਜ ਅਣਪਛਾਤੇ ਵਿਅਕਤੀਆਂ ਵਜੋਂ ਹੋਈ ਹੈ। ਪੁਲਿਸ ਡਿਵੀਜ਼ਨ-7 ਦੇ ਐਸਐਚਓ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਹੋਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਅਗਵਾ ਦੀ ਧਾਰਾ ਨਾ ਲਗਾਉਣ ਬਾਰੇ ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਅਨੁਸਾਰ ਇਹ ਅਗਵਾ ਜਾਂ ਫਿਰੌਤੀ ਦਾ ਮਾਮਲਾ ਨਹੀਂ ਬਣਦਾ ਕਿਉਂਕਿ ਪੀੜਤ ਅਤੇ ਦੋਸ਼ੀ ਇਕ-ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ ਅਤੇ ਲੜਕਾ ਆਪਣੀ ਮਰਜ਼ੀ ਨਾਲ ਉਨ੍ਹਾਂ ਨਾਲ ਗਿਆ ਸੀ।
ਐੱਸ.ਐੱਚ.ਓ. ਨੇ ਕਿਹਾ ਕਿ ਨਾਬਾਲਿਗ ਨਾਲ ਨਗਨ ਕਰ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਸਬੰਧੀ ਕਾਨੂੰਨ ਅਨੁਸਾਰ ਲਾਜ਼ਮੀ ਧਾਰਾਵਾਂ ਜੋੜੀਆਂ ਗਈਆਂ ਹਨ। ਦੂਜੇ ਪਾਸੇ, ਪੀੜਤ ਨਾਬਾਲਿਗ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਪੁਲਿਸ ਦੇ ਦਾਵਿਆਂ ਨੂੰ ਨਕਾਰਦੇ ਹੋਏ ਕਿਹਾ ਕਿ ਉਸਨੂੰ ਅਗਵਾ ਕੀਤਾ ਗਿਆ ਸੀ ਅਤੇ ਐੱਫ.ਆਈ.ਆਰ. ਵਿੱਚ ਅਗਵਾ ਦੀ ਧਾਰਾ ਸ਼ਾਮਲ ਹੋਣੀ ਚਾਹੀਦੀ ਹੈ। ਉਸਦਾ ਦੋਸ਼ ਹੈ ਕਿ ਮੁਲਜ਼ਮਾਂ ਕੋਲ ਨਾਜਾਇਜ਼ ਹਥਿਆਰ ਵੀ ਸੀ, ਜਿਸ ਨੂੰ ਦਿਖਾ ਕੇ ਉਨ੍ਹਾਂ ਨੇ ਉਸਦੇ ਪਰਿਵਾਰ ਨਾਲ ਵੀਡੀਓ ਕਾਲ ਕੀਤੀ।
ਲੜਕੇ ਅਨੁਸਾਰ ਪਰਿਵਾਰ ਵੱਲੋਂ ਮਿੰਨਤਾਂ ਕਰਨ ਦੇ ਬਾਵਜੂਦ ਦੋਸ਼ੀਆਂ ਨੇ 20 ਹਜ਼ਾਰ ਰੁਪਏ ਫਿਰੌਤੀ ਨਾ ਦੇਣ ‘ਤੇ ਜਾਨੋਂ ਮਾਰਣ ਦੀ ਧਮਕੀ ਦਿੱਤੀ। ਮਾਮਲੇ ਨੂੰ ਲੈ ਕੇ ਪੁਲਿਸ ਅਤੇ ਪੀੜਤ ਦੇ ਬਿਆਨਾਂ ਵਿਚ ਵੱਡਾ ਅੰਤਰ ਸਾਹਮਣੇ ਆ ਰਿਹਾ ਹੈ, ਜਿਸ ਕਾਰਨ ਜਾਂਚ ‘ਤੇ ਸਵਾਲ ਖੜੇ ਹੋ ਰਹੇ ਹਨ।