- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋ ਧਿਰਾਂ ਵਿਚਾਲੇ ਹੋਏ ਝਗੜੇ ਦੇ ਮਾਮਲੇ ਵਿੱਚ ਕਰਾਸ ਕੇਸ ਦਰਜ ਕਰਨ ਦੇ ਬਦਲੇ 40 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣਾ ਪੁਲਿਸ ਦੇ ਏਐਸਆਈ ਨੂੰ ਮਹਿੰਗਾ ਪੈ ਗਿਆ। ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਦੀ ਟੀਮ ਨੇ ਟਰੈਪ ਲਗਾ ਕੇ ਏਐਸਆਈ ਜਿੰਦਰ ਸਿੰਘ ਉਰਫ਼ ਜਿੰਦਰ ਲਾਲ ਨੂੰ ਸ਼ਿਕਾਇਤਕਰਤਾ ਤੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਦੋ ਧਿਰਾਂ ਵਿਚਾਲੇ ਹੋਏ ਝਗੜੇ ਦੇ ਮਾਮਲੇ ਵਿੱਚ ਕਰਾਸ ਕੇਸ ਦਰਜ ਕਰਨ ਦੇ ਬਦਲੇ 40 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣਾ ਪੁਲਿਸ ਦੇ ਏਐਸਆਈ ਨੂੰ ਮਹਿੰਗਾ ਪੈ ਗਿਆ। ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਦੀ ਟੀਮ ਨੇ ਟਰੈਪ ਲਗਾ ਕੇ ਏਐਸਆਈ ਜਿੰਦਰ ਸਿੰਘ ਉਰਫ਼ ਜਿੰਦਰ ਲਾਲ ਨੂੰ ਸ਼ਿਕਾਇਤਕਰਤਾ ਤੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਏਐਸਆਈ ਸਲੇਮ ਟਾਬਰੀ ਥਾਣੇ ਅਧੀਨ ਐਲਡੀਕੋ ਅਸਟੇਟ ਪੁਲਿਸ ਪੋਸਟ ਦਾ ਇੰਚਾਰਜ ਸੀ।
ਵਿਜੀਲੈਂਸ ਵੱਲੋਂ ਦਰਜ ਐਫਆਈਆਰ ਅਨੁਸਾਰ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਚਿੱਟੀ ਕਲੋਨੀ, ਪਿੰਡ ਭੱਠੀਆ ਬੇਟ ਵਾਸੀ ਰਣਜੀਤ ਸਿੰਘ ਦੀ ਪਤਨੀ ਮਨਜੀਤ ਕੌਰ ਦਾ ਗੁਆਂਢੀ ਅਸ਼ਵਨੀ ਕੁਮਾਰ ਨਾਲ ਝਗੜਾ ਹੋਇਆ ਸੀ। ਦੋਵਾਂ ਧਿਰਾਂ ਨੇ ਸਿਵਲ ਹਸਪਤਾਲ ਲੁਧਿਆਣਾ ਤੋਂ ਆਪਣਾ ਮੈਡੀਕਲ ਕਰਵਾਉਣ ਉਪਰੰਤ ਐਲਡੀਕੋ ਅਸਟੇਟ ਪੁਲਿਸ ਪੋਸਟ ਵਿੱਚ ਦਰਖ਼ਾਸਤ ਦਿੱਤੀ ਸੀ। ਇਸ ਮਾਮਲੇ ਦੀ ਜਾਂਚ ਏਐਸਆਈ ਜਿੰਦਰ ਲਾਲ ਕਰ ਰਿਹਾ ਸੀ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਕਰਵਾਉਣ ਦੇ ਬਦਲੇ ਏਐਸਆਈ ਨੇ ਉਸ ਤੋਂ ਪਹਿਲਾਂ 50 ਹਜ਼ਾਰ ਰੁਪਏ ਰਿਸ਼ਵਤ ਲਈ ਸੀ। ਇਸ ਦੇ ਬਾਵਜੂਦ ਸਲੇਮ ਟਾਬਰੀ ਥਾਣੇ ਵਿੱਚ ਐਫਆਈਆਰ ਨੰਬਰ 119 ਮਿਤੀ 31 ਜੁਲਾਈ 2026 ਤਹਿਤ ਸ਼ਿਕਾਇਤਕਰਤਾ ਦੀ ਪਤਨੀ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਹੋ ਗਿਆ। ਏਐਸਆਈ ਵੱਲੋਂ ਮੈਡੀਕਲ ਰਿਪੋਰਟਾਂ ਦੇ ਆਧਾਰ ’ਤੇ ਦੂਜੀ ਧਿਰ ਖ਼ਿਲਾਫ਼ ਕਰਾਸ ਕੇਸ ਦਰਜ ਕਰਨ ਦੇ ਬਦਲੇ ਮੁੜ 40 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਅਤੇ 8 ਸਤੰਬਰ ਨੂੰ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ।
ਵਿਜੀਲੈਂਸ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਟਰੈਪ ਲਗਾਇਆ ਅਤੇ ਏਐਸਆਈ ਜਿੰਦਰ ਲਾਲ ਨੂੰ ਸ਼ਿਕਾਇਤਕਰਤਾ ਤੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਮਾਮਲੇ ਦੀ ਅਗਲੇਰੀ ਜਾਂਚ ਇੰਸਪੈਕਟਰ ਕਿਰਨਪ੍ਰੀਤ ਕੌਰ, ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਵੱਲੋਂ ਕੀਤੀ ਜਾ ਰਹੀ ਹੈ।