ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਸ਼੍ਰੀ ਗੁਰੂ ਰਵਿਦਾਸ ਫੈੱਡਰੇਸ਼ਨ ਅਤੇ ਡਾ. ਬੀਆਰ ਅੰਬੇਡਕਰ ਵੈੱਲਫੇਅਰ ਸੁਸਾਇਟੀ ਵੱਲੋਂ 28 ਅਕਤੂਬਰ ਨੂੰ ਵਿਜੀਲੈਂਸ ਜਾਗਰੂਕਤਾ ਸਮਾਗਮ ਸਥਾਨਕ ਅੰਬੇਡਕਰ ਭਵਨ ਵਿਖੇ ਸਵੇਰੇ 11 ਵਜੇ ਤੋਂ 12 ਵਜੇ ਤਕ ਕਰਵਾਇਆ ਜਾ ਰਿਹਾ ਹੈ। ਉਕਤ ਜਾਣਕਾਰੀ ਦਿੰਦਿਆਂ ਫੈੱਡਰੇਸ਼ਨ ਆਗੂ ਡਾ. ਰੁਪਿੰਦਰ ਸਿੰਘ ਦੱਸਿਆ ਕਿ ਫੈੱਡਰੇਸ਼ਨ ਵੱਲੋਂ ਇਹ ਉਪਰਾਲਾ ਲੋਕਾਂ ਨੂੰ ਸਮਾਜ ਤੇ ਸਰਕਾਰੀ ਦਫ਼ਤਰਾਂ 'ਚ ਫੈਲੇ ਭਿ੍ਸ਼ਟਾਚਾਰ ਨੂੰ ਰੋਕਣ ਲਈ ਜਾਗਰੂਕ ਕਰਨ ਲਈ ਕੀਤਾ ਜਾ ਰਿਹਾ ਹੈ।

ਰੁਪਿੰਦਰ ਸਿੰਘ ਨੇ ਕਿਹਾ ਕਿ ਸਮਾਜ ਨੂੰ ਖੋਖਲਾ ਕਰਨ 'ਚ ਭਿ੍ਸ਼ਟਾਚਾਰ ਦਾ ਬਹੁਤ ਵੱਡਾ ਹੱਥ ਹੁੰਦਾ ਹੈ, ਜਿਸ ਕਾਰਨ ਇਸ ਨੂੰ ਜੜ੍ਹੋਂ ਖ਼ਤਮ ਕਰਨ ਦੀ ਲੋੜ ਹੈ। ਇਸ ਲਈ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਧਿਕਾਰੀ ਸੰਬੋਧਨ ਕਰਨਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਮਾਗਮ ਦਾ ਵੱਧ ਤੋਂ ਵੱਧ ਲੋਕ ਲਾਹਾ ਲੈਣ।