- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਖ਼ਮੀ ਦੀ ਪਛਾਣ ਸ਼ਕਤੀ ਸਿੰਘ ਉਰਫ਼ ਭੂਰਾ ਵਜੋਂ ਹੋਈ ਹੈ। ਹਮਲਾਵਰਾਂ ਨੇ ਘਰ ਦੇ ਮਾਲਕ ਨਾਲ ਵੀ ਕੁੱਟਮਾਰ ਕੀਤੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਮੁਢਲੀ ਜਾਂਚ ਦੇ ਦੌਰਾਨ ਸਾਹਮਣੇ ਆਇਆ ਕਿ ਪੀੜਤ ਦੇ ਖ਼ਿਲਾਫ਼ ਪਹਿਲਾਂ ਤੋਂ ਕਈ ਮੁਕਦਮੇ ਦਰਜ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲੇ ਪਿੱਛੇ ਆਪਸੀ ਰੰਜਿਸ਼ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਥਾਣਾ ਡਾਬਾ ਦੇ ਇਲਾਕੇ ਅਧੀਨ ਆਉਂਦੇ ਰੇੜੂ ਸਾਹਿਬ ਗੁਰਦੁਆਰੇ ਨੇੜੇ ਇੱਕ ਘਰ ਵਿੱਚ ਦਾਖ਼ਲ ਹੋ ਕੇ ਹਮਲਾਵਰਾਂ ਨੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਸ ਦੌਰਾਨ ਨੌਜਵਾਨ ਦਾ ਹੱਥ ਗੁੱਟ ਤੋਂ ਵੱਢ ਕੇ ਵੱਖ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਹਮਲਾਵਰ ਵੱਢਿਆ ਹੋਇਆ ਹੱਥ ਲਿਫ਼ਾਫ਼ੇ ਵਿੱਚ ਪਾ ਕੇ ਇੱਕ ਕਰਿਆਨਾ ਦੁਕਾਨਦਾਰ ਕੋਲ ਛੱਡ ਗਏ ਅਤੇ ਉਸ ਨੂੰ ਨੌਜਵਾਨ ਦੇ ਘਰ ਪਹੁੰਚਾਉਣ ਲਈ ਕਿਹਾ।