ਸਾਹਨੇਵਾਲ ਵਿਖੇ ਪਹੁੰਚਣ 'ਤੇ 'ਵਿਸ਼ਾਲ ਫ਼ਤਹਿ ਮਾਰਚ' ਦਾ ਭਰਵਾਂ ਸਵਾਗਤ

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ
ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਬੀਤੇ ਦਿਨ ਵਿਸ਼ਾਲ ਫਤਿਹ ਮਾਰਚ ਦੀ ਪ੍ਰਬੰਧਕ ਕਮੇਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਕੁਮਾਰ ਬਾਵਾ ਦੀ ਦੇਖਰੇਖ ਹੇਠ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸਮਰਪਿਤ ਵਿਸ਼ਾਲ ਫਤਿਹ ਮਾਰਚ ਪਿੰਡ ਰਕਬਾ ਤੋਂ ਆਰੰਭ ਹੋ ਕੇ ਸਾਹਨੇਵਾਲ ਵਿਖੇ ਪਹੁੰਚਣ 'ਤੇ ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਸਮੇਤ ਇਲਾਕੇ ਭਰਦੀਆਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਮਾਰਚ ਨਾਲ ਚੱਲ ਰਹੀਆਂ ਸੰਗਤਾਂ ਨੂੰ ਸਿਰਪਾਓ ਸਾਹਿਬ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ।
"ਵਿਸ਼ਾਲ ਫਤਿਹ ਮਾਰਚ" ਦੌਰਾਨ ਰਿਟਾ. ਆਈਪੀਐਸ ਇਕਬਾਲ ਸਿੰਘ ਗਿੱਲ, ਜਸਵੰਤ ਸਿੰਘ ਛਾਪਾ ਕਨਵੀਨਰ ਫਤਿਹ ਮਾਰਚ ਅਤੇ ਕਰਨੈਲ ਸਿੰਘ ਗਿੱਲ ਪ੍ਰਧਾਨ ਫਾਊਂਡੇਸ਼ਨ ਪੰਜਾਬ ਤੋਂ ਇਲਾਵਾ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਵੀ ਹਾਜ਼ਰ ਸਨ।ਇਸ ਮੌਕੇ ਕੈਪਟਨ ਸੁਖਜੀਤ ਸਿੰਘ ਹਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਮਾਰਚ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਲਾਸਾਨੀ ਜਿੱਤਾਂ ਅਤੇ ਕੁਰਬਾਨੀਆਂ ਦੀ ਯਾਦ ਨੂੰ ਸਮਰਪਿਤ ਕੱਢਿਆ ਜਾਂਦਾ ਹੈ ਅਤੇ ਸਾਹਨੇਵਾਲ ਵਿਖੇ ਪਹੁੰਚਣ 'ਤੇ ਸੰਗਤਾਂ ਵੱਲੋਂ ਇਸ ਵਿਸ਼ਾਲ ਫਤਿਹ ਮਾਰਚ ਦੀ ਸ਼ੋਭਾ ਯਾਤਰਾ ਨੂੰ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਸੰਗਤਾਂ ਵੱਲੋਂ "ਬੋਲੇ ਸੋ ਨਿਹਾਲ " ਦੇ ਜੈਕਾਰੇ ਲਗਾਏ ਗਏ।ਇਸ ਦੌਰਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਦੱਸਿਆ ਕਿ ਇਹ ਮਾਰਚ 31 ਪੜਾਵਾਂ ਤੋਂ ਹੁੰਦਾ ਹੋਇਆ ਇਤਿਹਾਸਕ ਅਸਥਾਨ ਚੱਪੜ ਚਿੜੀ ਵਿਖੇ ਪਹੁੰਚੇਗਾ ਅਤੇ ਜਿੱਥੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਜ਼ਾਲਮ ਹਕੂਮਤ 'ਤੇ ਫ਼ਤਹਿ ਹਾਸਲ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਰਚ ਦਾ ਮੁੱਖ ਉਦੇਸ਼ ਅਜੋਕੀ ਪੀੜ੍ਹੀ ਨੂੰ ਆਪਣੇ ਗੌਰਵਮਈ ਵਿਰਸੇ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਹੈ।
ਵਿਸ਼ਾਲ ਫਤਿਹ ਮਾਰਚ ਦਾ ਸਵਾਗਤ ਕਰਨ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ, ਸਾਬਕਾ ਕੌਂਸਲਰ ਪਾਲ ਸਿੰਘ ਗਰੇਵਾਲ, ਸਤਿੰਦਰਪਾਲ ਸਿੰਘ ਤਾਜਪੁਰੀ,ਸਾਬਕਾ ਕੌਂਸਲਰ ਰਮੇਸ਼ ਕੁਮਾਰ ਪੱਪੂ, ਸੰਪੂਰਨ ਸਿੰਘ ਸਨਮ, ਮੈਨੇਜਰ ਰਣਜੀਤ ਸਿੰਘ, ਐਡਵੋਕੇਟ ਮਨਵੀਰ ਸਿੰਘ ਧਾਲੀਵਾਲ, ਐੱਸਪੀਐੱਸ ਗਿੱਲ, ਪੁਸ਼ਪਿੰਦਰ ਸਿੰਘ ਟੋਨੀ, ਰਾਮਨਾਥ ਸ਼ਰਮਾ, ਜੋਗਿੰਦਰ ਸਿੰਘ ਮੰਗਲੀ, ਗੁਰਪ੍ਰੀਤ ਸਿੰਘ ਜੱਗੀ ਬਾਬਾ, ਹੁਸ਼ਿਆਰ ਸਿੰਘ ਹਰਾ, ਸਵਰਨਜੀਤ ਸਿੰਘ ਕਲਸੀ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ ਕੈਂਥ, ਜਸਵੀਰ ਸ਼ਾਹ ਸਿੰਘ, ਰਾਂਝਾ ਰਾਮ, ਮਨਪ੍ਰੀਤ ਸਿੰਘ ਮੰਗਾ ਆਦਿ ਭਾਰੀ ਗਿਣਤੀ ਵਿੱਚ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ।