ਸਵਰਨ ਗੌਂਸਪੁਰੀ, ਹੰਬੜਾ : ਪੰਜਾਬੀ ਚੇਤਨਾ ਸੱਥ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਪਿੰਡ ਦੇ ਲੋਕਾਂ ਨੂੰ ਬੂਟੇ ਵੰਡੇ ਗਏ, ਤਾਂ ਜੋ ਵਾਤਾਵਰਣ ਸ਼ੁੱਧ ਹੋ ਸਕੇ। ਇਸ ਮੌਕੇ ਡਾ. ਜਸਵੀਰ ਸਿੰਘ ਗਰੇਵਾਲ ਨੇ ਬਸੰਤ ਨਗਰ 'ਚ ਵਿਸ਼ਵ ਕੁਦਰਤ ਸੰਭਾਲ ਦਿਵਸ 'ਤੇ ਕਰਵਾਏ ਸਮਾਗਮ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਬੂਟਾ ਜ਼ਰੂਰ ਲਾਓ ਤੇ ਉਸ ਦੀ ਦੇਖਭਾਲ ਵੀ ਜ਼ਰੂਰ ਕਰੋ, ਤਾਂ ਜੋ ਵਾਤਾਵਰਣ ਨੂੰ ਹਰਾ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰਰੇਰਿਤ ਕੀਤਾ।