ਵੋਟਰਾਂ ਨੇ ਭਾਜਪਾ ਦੀਆਂ ਨੀਤੀਆਂ ’ਤੇ ਲਾਈ ਮੋਹਰ : ਜਸਪ੍ਰੀਤ ਸਿੰਘ ਹੌਬੀ
ਭਾਜਪਾ ਦੀਆਂ ਨੀਤੀਆਂ ਤੇ ਤਿੰਨ ਰਾਜਾਂ ਦੇ ਵੋਟਰਾਂ ਨੇ ਲਗਾਈ ਮੋਹਰ- ਜਸਪ੍ਰੀਤ ਸਿੰਘ ਹੌਬੀ
Publish Date: Mon, 04 May 2026 10:10 PM (IST)
Updated Date: Tue, 05 May 2026 04:20 AM (IST)

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਸਪ੍ਰੀਤ ਸਿੰਘ ਹੌਬੀ ਨੇ ਅਸਮ, ਪੱਛਮੀ ਬੰਗਾਲ ਅਤੇ ਪੁਡੁਚੇਰੀ ਵਿੱਚ ਭਾਜਪਾ ਦੀ ਹੋਈ ਇਤਿਹਾਸਕ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਜਿੱਤ ਦੇਸ਼ ਦੇ ਲੋਕਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ-ਹਿਤੈਸ਼ੀ ਨੀਤੀਆਂ ’ਤੇ ਪੂਰਾ ਭਰੋਸਾ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪਣੇ ਵਿਕਾਸ ਮੁਖੀ ਏਜੰਡੇ, ਪਾਰਦਰਸ਼ੀ ਪ੍ਰਸ਼ਾਸਨ ਅਤੇ ਗਰੀਬ ਕਲਿਆਣ ਯੋਜਨਾਵਾਂ ਦੇ ਜ਼ਰੀਏ ਲੋਕਾਂ ਦੇ ਦਿਲਾਂ ਵਿੱਚ ਆਪਣੀ ਮਜ਼ਬੂਤ ਪਛਾਣ ਬਣਾਈ ਹੈ। ਅਸਮ, ਬੰਗਾਲ ਅਤੇ ਪੁਡੁਚੇਰੀ ਦੇ ਨਤੀਜੇ ਇਹ ਸਾਬਤ ਕਰਦੇ ਹਨ ਕਿ ਦੇਸ਼ ਦੀ ਜਨਤਾ ਹੁਣ ਵੰਸ਼ਵਾਦੀ ਅਤੇ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਰਹੀ ਹੈ ਅਤੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਕਿ ਇਹ ਜਿੱਤ ਸਿਰਫ਼ ਤਿੰਨ ਰਾਜਾਂ ਤੱਕ ਸੀਮਿਤ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਭਾਜਪਾ ਦੀ ਵੱਧ ਰਹੀ ਲੋਕਪ੍ਰਿਯਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਭਾਜਪਾ ਦੇ ਵਰਕਰ ਇਸ ਜਿੱਤ ਤੋਂ ਪ੍ਰੇਰਿਤ ਹੋ ਕੇ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਪਹੁੰਚਾਉਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੀ ਭਾਜਪਾ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੇ ਜੇਤੂ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੀ ਕਠਿਨ ਮਿਹਨਤ ਅਤੇ ਲੋਕਾਂ ਦੇ ਅਟੁੱਟ ਸਹਿਯੋਗ ਦਾ ਨਤੀਜਾ ਹੈ। ਹੌਬੀ ਨੇ ਭਰੋਸਾ ਜਤਾਇਆ ਕਿ ਭਾਜਪਾ ਦੀਆਂ ਸਰਕਾਰਾਂ ਇਨ੍ਹਾਂ ਰਾਜਾਂ ਵਿੱਚ ਵਿਕਾਸ ਅਤੇ ਸੁਸ਼ਾਸਨ ਦੇ ਨਵੇਂ ਮਿਆਰ ਸਥਾਪਿਤ ਕਰਨਗੀਆਂ। ਉਨ੍ਹਾਂ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਦੇ ਚੋਣਾਂ ਦੇ ਨਤੀਜੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸ ਪੱਖੀ ਸੋਚ ਦੇ ਹੱਕ ਵਿੱਚ ਹੋਣਗੇ।