ਪੰਜਾਬ 'ਚ ਮੌਸਮ ਦਾ ਕਹਿਰ: ਅਗਲੇ 48 ਘੰਟੇ ਭਾਰੀ, ਹਨੇਰੀ-ਤੂਫ਼ਾਨ ਤੇ ਗੜੇਮਾਰੀ ਦਾ 'ਆਰੇਂਜ ਅਲਰਟ' ਜਾਰੀ
ਪੰਜਾਬ ਵਿਚ ਮੁੜ ਮੌਸਮ ਬਦਲਣ ਜਾ ਰਿਹਾ ਹੈ। ਮੌਸਮ ਕੇਂਦਰ ਚੰਡੀਗੜ੍ਹ ਨੇ ਐਤਵਾਰ ਤੇ ਸੋਮਵਾਰ ਨੂੰ ਪੰਜਾਬ ਵਿਚ ਹਨੇਰੀ-ਤੂਫਾਨ ਦੇ ਨਾਲ ਮੀਂਹ ਅਤੇ ਗੜੇਮਾਰੀ ਹੋਣ ਸਬੰਧੀ ਆਰੇਂਜ ਅਲਰਟ ਜਾਰੀ ਕੀਤਾ ਹੈ। ਅਨੁਮਾਨ ਮੁਤਾਬਕ ਐਤਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਗਰਜ-ਚਮਕ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
Publish Date: Sun, 29 Mar 2026 10:58 AM (IST)
Updated Date: Sun, 29 Mar 2026 11:01 AM (IST)
ਜਾਸ, ਲੁਧਿਆਣਾ : ਪੰਜਾਬ ਵਿਚ ਮੁੜ ਮੌਸਮ ਬਦਲਣ ਜਾ ਰਿਹਾ ਹੈ। ਮੌਸਮ ਕੇਂਦਰ ਚੰਡੀਗੜ੍ਹ ਨੇ ਐਤਵਾਰ ਤੇ ਸੋਮਵਾਰ ਨੂੰ ਪੰਜਾਬ ਵਿਚ ਹਨੇਰੀ-ਤੂਫਾਨ ਦੇ ਨਾਲ ਮੀਂਹ ਅਤੇ ਗੜੇਮਾਰੀ ਹੋਣ ਸਬੰਧੀ ਆਰੇਂਜ ਅਲਰਟ ਜਾਰੀ ਕੀਤਾ ਹੈ। ਅਨੁਮਾਨ ਮੁਤਾਬਕ ਐਤਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਗਰਜ-ਚਮਕ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਹਵਾ ਦੀ ਰਫ਼ਤਾਰ 40 ਤੋਂ 50 ਕਿੱਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ। ਕਈ ਸਥਾਨਾਂ ’ਤੇ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਹੈ ਜਦਕਿ 30 ਮਾਰਚ ਨੂੰ ਹਵਾ ਦੀ ਰਫ਼ਤਾਰ ਵੱਧ ਕੇ 40 ਤੋਂ 60 ਕਿਲੋਮੀਟਰ ਕਾਪੀ ਘੰਟਾ ਤੱਕ ਪਹੁੰਚ ਸਕਦੀ ਹੈ ਅਤੇ ਇਸ ਦੌਰਾਨ ਆਮ ਤੋਂ ਮੱਧਮ ਬਰਸਾਤ ਅਤੇ ਗੜੇ ਡਿੱਗਣ ਦੀ ਸੰਭਾਵਨਾ ਹੈ।
ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਹਾਲਾਂਕਿ, 31 ਮਾਰਚ ਅਤੇ ਇਕ ਅਪ੍ਰੈਲ ਨੂੰ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਦੱਸੀ ਹੈ, ਇਸ ਦੌਰਾਨ ਮੌਸਮ ਆਮ ਰਹੇਗਾ। ਇਸ ਤੋਂ ਪਹਿਲਾਂ, ਸ਼ਨੀਵਾਰ ਨੂੰ ਮੌਸਮ ਦਾ ਮਿਜ਼ਾਜ ਗਰਮ ਰਿਹਾ ਜਦਕਿ ਪਟਿਆਲਾ ਤੇ ਬਠਿੰਡਾ ਵਿਚ ਤਾਪਮਾਨ 33 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਇਵੇਂ ਹੀ ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਫਿਰੋਜ਼ਪੁਰ ਤੇ ਫਾਜ਼ਿਲਕਾ ਵਿਚ ਤਾਪਮਾਨ 32 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ।