ਵੈਸ਼ਨੋ ਕਾਲੋਨੀ ’ਚ ਜਲ ਸਪਲਾਈ ਕਾਰਜਾਂ ਦੀ ਸ਼ੁਰੂਆਤ
ਵਾਰਡ ਨੰਬਰ 8 ਦੀ ਵੈਸ਼ਨੋ ਕਲੋਨੀ ਵਿੱਚ ਜਲ ਸਪਲਾਈ ਕਾਰਜ਼ਾਂ ਦੀ ਹੋਈ ਸ਼ੁਰੂਆਤ
Publish Date: Tue, 06 Jan 2026 10:09 PM (IST)
Updated Date: Wed, 07 Jan 2026 04:09 AM (IST)
ਪ੍ਰੋਜੈਕਟ ’ਤੇ ਕਰੀਬ 32 ਲੱਖ ਰੁਪਏ ਕੀਤੇ ਜਾਣਗੇ ਖਰਚ ਗੌਰਵ ਕੁਮਾਰ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ ਜਲ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 8 ਅਧੀਨ ਵੈਸ਼ਨੋ ਕਾਲੋਨੀ ’ਚ ਇੱਕ ਨਵੀਂ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਅਮਨ ਬੱਗਾ ਖੁਰਾਨਾ, ਕੌਂਸਲਰ ਹਰਜਿੰਦਰ ਬਾਲੀ ਤੇ ਵੱਡੀ ਗਿਣਤੀ ’ਚ ਇਲਾਕਾ ਵਾਸੀ ਮੌਜੂਦ ਰਹੇ। ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ 32 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਲੋਕ ਗੰਧਲਾ ਪਾਣੀ ਪੀਣ ਲਈ ਮਜਬੂਰ ਸਨ ਤੇ ਵਸਨੀਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਅੱਖੋਂ-ਪਰੋਖੇ ਰੱਖਿਆ ਗਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਵੀਆਂ ਪਾਣੀ ਦੀਆਂ ਲਾਈਨਾਂ ਵਿਛਾਉਣ ਨਾਲ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਸੂਬੇ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।