- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਮਾਸਟਰ ਕੇਡਰ ਵਿੱਚ ਤਰੱਕੀਆਂ ਕਰਨ ਕਰਕੇ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ । ਬਹੁਤ ਸਮੇਂ ਤੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਪ੍ਰਮੋਸਨਾ ਰੁਕੀਆਂ ਹੋਣ ਕਰਕੇ ਕਾਫ਼ੀ ਅਧਿਆਪਕ ਬਿਨਾਂ ਤਰੱਕੀ ਲਏ ਹੀ ਸੇਵਾ ਮੁਕਤ ਹੋ ਰਹੇ ਸਨ । ਅਧਿਆਪਕ ਜੱਥੇਬੰਦੀਆਂ ਲਗਾਤਾਰ ਇਹ ਮੰਗ ਕਰਦੀਆਂ ਆ ਰਹੀਆਂ ਸਨ ਕਿ ਸਰਕਾਰ ਜਲਦੀ ਤੋਂ ਜਲਦੀ ਮਾਸਟਰ ਕਾਡਰ ਵਿੱਚ ਵੱਖ-ਵੱਖ ਵਿਸ਼ਿਆਂ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਕਰੇ।

ਸੁਖਦੇਵ ਸਿੰਘ ਜੱਟਪੁਰੀ ,ਪੰਜਾਬੀ ਜਾਗਰਣ, ਬੱਸੀਆਂ — ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਮਾਸਟਰ ਕੇਡਰ ਵਿੱਚ ਤਰੱਕੀਆਂ ਕਰਨ ਕਰਕੇ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ । ਬਹੁਤ ਸਮੇਂ ਤੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਪ੍ਰਮੋਸਨਾ ਰੁਕੀਆਂ ਹੋਣ ਕਰਕੇ ਕਾਫ਼ੀ ਅਧਿਆਪਕ ਬਿਨਾਂ ਤਰੱਕੀ ਲਏ ਹੀ ਸੇਵਾ ਮੁਕਤ ਹੋ ਰਹੇ ਸਨ । ਅਧਿਆਪਕ ਜੱਥੇਬੰਦੀਆਂ ਲਗਾਤਾਰ ਇਹ ਮੰਗ ਕਰਦੀਆਂ ਆ ਰਹੀਆਂ ਸਨ ਕਿ ਸਰਕਾਰ ਜਲਦੀ ਤੋਂ ਜਲਦੀ ਮਾਸਟਰ ਕਾਡਰ ਵਿੱਚ ਵੱਖ-ਵੱਖ ਵਿਸ਼ਿਆਂ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਕਰੇ।
ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਪ੍ਰਾਇਮਰੀ ਅਧਿਆਪਕਾਂ ਵਿੱਚੋਂ ਸਮਾਜਿਕ ਸਿੱਖਿਆ, ਹਿੰਦੀ, ਗਣਿਤ , ਪੰਜਾਬੀ, ਅੰਗਰੇਜ਼ੀ ਅਤੇ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਤਰੱਕੀਆਂ ਦੇ ਆਡਰ ਜਾਰੀ ਕੀਤੇ ਹਨ । ਇਹਨਾਂ ਤਰੱਕੀਆਂ ਵਿੱਚ ਈ ਟੀ ਟੀ , ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰਾਂ ਦੇ ਅਧਿਆਪਕਾਂ ਦੀਆਂ ਬਣਦੇ ਕੋਟੇ ਅਨੁਸਾਰ ਤਰੱਕੀ ਦੇ ਆਡਰ ਜਾਰੀ ਕੀਤੇ ਹਨ । ਵਿਭਾਗ ਵੱਲੋਂ ਪ੍ਰਮੋਟ ਹੋਏ ਅਧਿਆਪਕਾਂ ਨੂੰ ਜਲਦੀ ਤੋਂ ਜਲਦੀ ਆਪਣੇ ਆਪਣੇ ਸਕੂਲਾਂ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ । ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਨੇ ਤਰੱਕੀਆਂ ਦੌਰਾਨ ਕੁਝ ਰਹਿ ਗਈਆਂ ਤਰੁੱਟੀਆਂ ਨੂੰ ਜਲਦੀ ਤੋਂ ਜਲਦੀ ਦੂਰ ਕਰਨ ਦੀ ਮੰਗ ਵੀ ਕੀਤੀ ਹੈ । ਪ੍ਰੈਸ ਨੂੰ ਜਾਣਕਾਰੀ ਦੇਣ ਵਾਲਿਆਂ ਵਿੱਚ ਮਨਜੀਤ ਸਿੰਘ ਬੜੂੰਦੀ , ਜੰਗਪਾਲ ਸਿੰਘ,ਹਰਜਿੰਦਰ ਸਿੰਘ, ਸਿੰਗਾਰਾ ਸਿੰਘ, ਸੁਭਾਸ਼ ਗੋਇਲ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਜਗਸੀਰ ਸਿੰਘ, ਜਸਵੀਰ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਸ਼ਾਮਲ ਸਨ ।