- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਥਾਣੇਦਾਰ ਬਲਦੇਵ ਸੰਧੂ ਦੇ ਅਕਾਲ ਚਲਾਣੇ ਨਾਲ ਇਲਾਕੇ ’ਚ ਸੋਗ ਦੀ ਲਹਿਰ

ਜਰਨੈਲ ਸਿੰਘ ਸਿੱਧੂ, ਪੰਜਾਬੀ ਜਾਗਰਣ
ਸਿੱਧਵਾਂ ਬੇਟ : ਕਸਬਾ ਸਿੱਧਵਾਂ ਬੇਟ ਦੇ ਵਸਨੀਕ ਸਾਬਕਾ ਥਾਣੇਦਾਰ ਬਲਦੇਵ ਸਿੰਘ ਸੰਧੂ ਦੇ ਬੀਤੀ ਸ਼ਾਮ ਅਕਾਲ ਚਲਾਣਾ ਕਰ ਜਾਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਰਿਸ਼ਤੇਦਾਰਾਂ, ਸਨੇਹੀਆਂ ਅਤੇ ਇਲਾਕਾ ਵਾਸੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਬਲਦੇਵ ਸਿੰਘ ਸੰਧੂ ਨੇ ਪੰਜਾਬ ਪੁਲਿਸ ਵਿਭਾਗ ਵਿੱਚ ਲੰਮਾ ਸਮਾਂ ਸੇਵਾਵਾਂ ਨਿਭਾਈਆਂ। ਉਹ ਆਪਣੀ ਨੌਕਰੀ ਦੌਰਾਨ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਲੰਮਾ ਸਮਾਂ ਗੁਰਦੀਪ ਸਿੰਘ ਭੈਣੀ ਦੇ ਗੰਨਮੈਨ ਵਜੋਂ ਵੀ ਤਾਇਨਾਤ ਰਹੇ। ਉਹ ਆਪਣੇ ਮਿਲਾਪੜੇ ਸੁਭਾਅ ਅਤੇ ਇਮਾਨਦਾਰੀ ਕਰ ਕੇ ਜਾਣੇ ਜਾਂਦੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪੁੱਤਰ ਦੇ ਵਿਦੇਸ਼ ਤੋਂ ਵਾਪਸ ਪਰਤਣ ਉਪਰੰਤ ਅੱਜ 18 ਨਵੰਬਰ ਨੂੰ ਦੁਪਹਿਰ 12:30 ਵਜੇ ਸਿੱਧਵਾਂ ਬੇਟ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।