- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਸਰਕਾਰ ਆਉਣ ’ਤੇ 2029 ਤੱਕ ਸੂਬਾ ਨਸ਼ਾ ਰਹਿਤ ਦਾ ਵਾਅਦਾ ਪੂਰਾ ਕਰਾਂਗੇ: ਨੀਸ਼ੂ ਚਹਿਲਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਮਾਛੀਵਾੜਾ ਸਾਹਿਬ : ਹਲਕਾ ਸਮਰਾਲਾ ਤੋਂ ਭਾਜਪਾ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਸੰਭਾਵੀ ਉਮੀਦਵਾਰ ਨੀਸ਼ੂ ਚਹਿਲਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਸਭ ਤੋਂ ਵੱਡੇ 2 ਮੁੱਦੇ ਨਸ਼ਾ ਤੇ ਵਧਦਾ ਅਪਰਾਧ ਹੈ, ਜਿਸ ਤੋਂ ਸੂਬੇ ਦਾ ਹਰੇਕ ਵਿਅਕਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਝ ਆ ਗਈ ਹੈ ਕਿ ਭਾਜਪਾ ਸਰਕਾਰ ਬਣਨ ’ਤੇ ਪੰਜਾਬ ਨਸ਼ਾ ਮੁਕਤ ਹੋਵੇਗਾ ਅਤੇ ਨੌਜਵਾਨੀ ਨੂੰ ਸਹੀ ਸੇਧ ਦੇ ਕੇ ਸੂਬੇ ਨੂੰ ਖੁਸ਼ਹਾਲ ਬਣਾਇਆ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੀਸ਼ੂ ਚਹਿਲਾਂ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਉਹ ਇੱਥੇ ਭਾਜਪਾ ਦੀ ਸਰਕਾਰ ਬਣਾਉਣ ਅਤੇ 2029 ਤੱਕ ਸੂਬੇ ਨੂੰ ਨਸ਼ਾ ਰਹਿਤ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ 5 ਸਾਲਾਂ ਦੌਰਾਨ ਨਸ਼ਾ ਘਟਣਾ ਤਾਂ ਕੀ ਬਲਕਿ ਇਸ ਕਦਰ ਵਧ ਗਿਆ ਹੈ ਕਿ ਲੋਕ ਆਪਣੇ ਧੀਆਂ, ਪੁੱਤਰਾਂ ਦੇ ਨਸ਼ਿਆਂ ਕਾਰਨ ਸਿਵੇ ਬਲਦੇ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਨਸ਼ਾ ਪਿੰਡਾਂ, ਮੁਹੱਲਿਆਂ ਤੱਕ ਪਹੁੰਚ ਚੁੱਕਿਆ ਹੈ ਜਿਸ ਨੂੰ ਨੱਥ ਪਾਉਣ ਲਈ ਭਾਜਪਾ ਸਰਕਾਰ ਹੀ ਇੱਕ ਵੱਡਾ ਰੋਲ ਅਦਾ ਕਰ ਸਕਦੀ ਹੈ। ਭਾਜਪਾ ਆਗੂ ਨੀਸ਼ੂ ਚਹਿਲਾਂ ਨੇ ਕਿਹਾ ਕਿ ਹਲਕਾ ਸਮਰਾਲਾ ਵਿਚ ਜੋ ਲੋਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਸ ਨੂੰ ਵੱਡੀ ਸਫ਼ਲਤਾ ਮਿਲ ਰਹੀ ਹੈ ਅਤੇ ਪਿੰਡਾਂ ਵਿਚ ਲੋਕ ਪਾਰਟੀ ’ਚ ਸ਼ਾਮਲ ਹੋ ਰਹੇ ਹਨ।