ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਦਾ ਐਲਾਨ
ਸਾਹਨੇਵਾਲ 'ਚ ਮੋਦੀ ਸਰਕਾਰ ਦੇ ਖ਼ਿਲਾਫ਼ ਕਰਾਂਗੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ
Publish Date: Tue, 05 May 2026 07:07 PM (IST)
Updated Date: Wed, 06 May 2026 04:12 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਕੇਂਦਰ ਸਰਕਾਰ ਵੱਲੋਂ ਵਪਾਰਕ ਗੈਸ ਸਿਲੰਡਰ ਦੀ ਕੀਮਤ ਚ ਕੀਤੇ ਵਾਧੇ ਨੂੰ ਲੈ ਕੇ ਸਾਹਨੇਵਾਲ ਵਿੱਚ ਨਾਰਾਜ਼ਗੀ ਦਾ ਮਾਹੌਲ ਬਣਿਆ ਹੋਇਆ ਹੈ। ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਾਹਨੇਵਾਲ ਵਾਰਡ ਨੰਬਰ-5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਮਹਿੰਗਾਈ ਚ ਹੋਰ ਵਾਧਾ ਹੋਵੇਗਾ ਅਤੇ ਆਮ ਲੋਕਾਂ ਦੀ ਜੇਬ ਤੇ ਵੱਡਾ ਆਰਥਿਕ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਦਿਨੋਂ-ਦਿਨ ਵਧ ਰਹੀ ਮਹਿੰਗਾਈ ਕਾਰਨ ਆਮ ਵਰਗ ਪਿਸ ਰਿਹਾ ਹੈ ਤੇ ਹੁਣ ਗੈਸ ਦੀਆਂ ਕੀਮਤਾਂ ਵਧਣ ਨਾਲ ਹੋਟਲਾਂ, ਢਾਬਿਆਂ ਤੇ ਛੋਟੇ ਵਪਾਰੀਆਂ ਨੂੰ ਵੀ ਨੁਕਸਾਨ ਝੱਲਣਾ ਪਵੇਗਾ, ਜਿਸ ਦਾ ਸਿੱਧਾ ਅਸਰ ਆਮ ਜਨਤਾ ਤੇ ਪਵੇਗਾ। ਉਨ੍ਹਾਂ ਦੱਸਿਆ ਕਿ ਨੌਕਰੀਪੇਸ਼ਾ ਲੋਕਾਂ ਲਈ ਘਰ ਦਾ ਖਰਚਾ ਚਲਾਉਣਾ ਪਹਿਲਾਂ ਹੀ ਮੁਸ਼ਕਿਲ ਹੋਇਆ ਪਿਆ ਹੈ ਤੇ ਹੁਣ ਇਹ ਵਾਧਾ ਉਨ੍ਹਾਂ ਲਈ ਹੋਰ ਮੁਸ਼ਕਿਲਾਂ ਖੜ੍ਹੀਆਂ ਕਰੇਗਾ। ਕਾਲੀ ਤੇ ਦੀਨੂੰ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨਾਲ ਧੋਖਾ ਕਰ ਰਹੀ ਹੈ ਤੇ ਆਮ ਵਰਗ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ । ਕਾਲੀ ਤੇ ਦੀਨੂੰ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਚ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਤੁਰੰਤ ਵਾਪਸ ਨਾ ਲਿਆ ਗਿਆ ਤਾਂ ਸਾਹਨੇਵਾਲ ਚ ਮੋਦੀ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਓਮ ਪ੍ਰਕਾਸ਼, ਪ੍ਰਿੰਸ ਪਾਠਕ, ਸਤਿੰਦਰ ਤਿੰਦੀ ਸਾਹਨੇਵਾਲ, ਲੱਖਾ, ਸੋਨੀ, ਜੋਨੀ, ਬਿੱਟੂ ਆਦਿ ਹਾਜ਼ਰ ਸਨ।