ਆਰਐੱਸ ਹੀਰਾ, ਹੇਡੋਂ ਬੇਟ : ਬੇਟ ਇਲਾਕੇ ਦੇ ਪਿੰਡ ਮੰਡ ਸ਼ੇਰੀਆਂ ਤੇ ਬੁਰਜ ਸ਼ੇਰਪੁਰ ਵਿਚ ਵਿਕਾਸ ਕਾਰਜ ਜ਼ੋਰਾਂ 'ਤੇ ਚੱਲ ਰਹੇ ਹਨ ਤੇ ਪਿੰਡਾਂ ਨੂੰ ਇਕ ਨਮੂਨੇ ਦੇ ਪਿੰਡ ਬਣਾਇਆ ਜਾਵੇਗਾ। ਉਕਤ ਪ੍ਰਗਟਾਵਾ ਪਿੰਡ ਦੀ ਸਰਪੰਚ ਅਮਨਦੀਪ ਕੌਰ ਸੋਢੀ ਤੇ ਐੱਸਸੀ ਵਿੰਗ ਦੇ ਵਾਈਸ ਚੇਅਰਮੈਨ ਸੁਖਦੀਪ ਸਿੰਘ ਸੋਨੀ ਨੇ ਕੀਤਾ। ਸੁਖਦੀਪ ਸਿੰਘ ਸੋਨੀ ਨੇ ਦੱਸਿਆ ਕਿ 14ਵੇਂ ਤੇ 15ਵੇਂ ਵਿੱਤ ਕਮਿਸ਼ਨ ਤਹਿਤ ਮਿਲੀਆਂ ਗਰਾਂਟਾਂ ਨਾਲ ਪਿੰਡਾਂ 'ਚ ਸਟਰੀਟ ਲਾਈਟਾਂ, ਇੰਟਰਲਾਕ ਟਾਈਲਾਂ, ਸ਼ਮਸ਼ਾਨਘਾਟ ਦਾ ਕੰਮ, ਪੰਚਾਇਤ ਘਰ, ਸਕੂਲ ਦੀ ਮੁਰੰਮਤ ਦਾ ਕੰਮ ਕੀਤਾ ਗਿਆ ਹੈ। ਲੋਕਾਂ ਦੀ ਸਹੂਲਤ ਲਈ ਪਾਰਕ ਦਾ ਨਿਰਮਾਣ ਵੀ ਕੀਤਾ ਜਾਵੇਗਾ ਤੇ ਪਿੰਡਾਂ 'ਚ ਸੀਵਰੇਜ ਵੀ ਪਾਇਆ ਜਾਵੇਗਾ। ਪਿੰਡ ਦੀ ਸਮੂਹ ਗਰਾਮ ਪੰਚਾਇਤ ਵੱਲੋਂ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਿਢੱਲੋਂ, ਨਗਰ ਕੌਂਸਲ ਸਮਰਾਲਾ ਦੇ ਪ੍ਰਧਾਨ ਕਰਨਵੀਰ ਸਿੰਘ ਿਢੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੇ ਯਤਨਾਂ ਸਦਕਾ ਮਿਲੀ ਗਰਾਂਟ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤੇ ਰਹਿੰਦੇ ਵਿਕਾਸ ਕਾਰਜ ਵੀ ਜਲਦੀ ਕਰਵਾਏ ਜਾਣਗੇ।