Weather In Punjab : ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ, ਭਲਕੇ ਮੀਂਹ-ਹਨੇਰੀ ਦਾ ਅਲਰਟ ਜਾਰੀ, ਜਾਣੋ ਕਿਹੜੇ ਜ਼ਿਲ੍ਹੇ ’ਚ ਕਿੰਨਾ ਤਾਪਮਾਨ
ਸੂਬੇ ’ਚ ਸ਼ੁੱਕਰਵਾਰ ਨੂੰ ਲਗਾਤਾਰ ਪੰਜਵੇਂ ਦਿਨ ਬਠਿੰਡਾ ਸਭ ਤੋਂ ਜ਼ਿਆਦਾ ਤਪਿਆ ਰਿਹਾ। ਇਥੋਂ ਦਾ ਵੱਧ ਤੋਂ ਵੱਧ ਤਾਪਮਾਨ 47.6 ਡਿਗਰੀ ਸੈਲਸੀਅਸ ਰਿਹਾ ਜੋ ਕਿ ਆਮ ਨਾਲੋਂ ਚਾਰ ਡਿਗਰੀ ਸੈਲਸੀਅਸ ਜ਼ਿਆਦਾ ਸੀ। ਸ਼ਨਿਚਰਵਾਰ ਤੋਂ ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ ਹੈ।
Publish Date: Fri, 31 May 2024 08:05 PM (IST)
Updated Date: Fri, 31 May 2024 11:46 PM (IST)
ਜਾਸ., ਲੁਧਿਆਣਾ : ਸੂਬੇ ’ਚ ਸ਼ੁੱਕਰਵਾਰ ਨੂੰ ਲਗਾਤਾਰ ਪੰਜਵੇਂ ਦਿਨ ਬਠਿੰਡਾ ਸਭ ਤੋਂ ਜ਼ਿਆਦਾ ਤਪਿਆ ਰਿਹਾ। ਇਥੋਂ ਦਾ ਵੱਧ ਤੋਂ ਵੱਧ ਤਾਪਮਾਨ 47.6 ਡਿਗਰੀ ਸੈਲਸੀਅਸ ਰਿਹਾ ਜੋ ਕਿ ਆਮ ਨਾਲੋਂ ਚਾਰ ਡਿਗਰੀ ਸੈਲਸੀਅਸ ਜ਼ਿਆਦਾ ਸੀ। ਸ਼ਨਿਚਰਵਾਰ ਤੋਂ ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਹਿਲੀ ਜੂਨ ਨੂੰ ਕਈ ਜ਼ਿਲ੍ਹਿਆਂ ’ਚ ਧੂੜ ਭਰੀ ਹਨੇਰੀ ਚੱਲਣ ਤੇ ਹਲਕੇ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ’ਚ ਕਰੀਬ ਦੋ ਹਫ਼ਤਿਆਂ ਤੋਂ ਲੂ ਚੱਲ ਰਹੀ ਹੈ। ਦਿਨ ਦੇ ਨਾਲ-ਨਾਲ ਰਾਤ ’ਚ ਵੀ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਹੈ। ਘੱਟੋ-ਘੱਟ ਤਾਪਮਾਨ ਵੀ 28.0 ਡਿਗਰੀ ਸੈਲਸੀਅਸ ਦੇ ਕਰੀਬ ਚੱਲ ਰਿਹਾ ਹੈ।
ਕਿਹੜੇ ਜ਼ਿਲ੍ਹੇ ’ਚ ਕਿੰਨਾ ਤਾਪਮਾਨ
ਪਟਿਆਲਾ : 46
ਪਠਾਨਕੋਟ : 45.6
ਬਰਨਾਲਾ : 45.6
ਲੁਧਿਆਣਾ : 45.4
ਜਲੰਧਰ : 45.4
ਅੰਮ੍ਰਿਤਸਰ : 45.2
ਨਵਾਂਸ਼ਹਿਰ : 44.8
ਫਿਰੋਜ਼ਪੁਰ : 44.8