Punjab Weather Update: ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜ਼ਾਜ! 2 ਦਿਨਾਂ ਬਾਅਦ ਮੀਂਹ ਪੈਣ ਦੀ ਸੰਭਾਵਨਾ
ਉੱਧਰ, ਜੰਮੂ-ਕਸ਼ਮੀਰ ਤੇ ਹਿਮਾਚਲ ਦੇ ਉੱਚੇ ਇਲਾਕਿਆਂ ਵਿਚ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦਾ ਅਸਰ ਹਿਮਾਚਲ ਨਾਲ ਲੱਗਦੇ ਪੰਜਾਬ ਦੇ ਕਈ ਜ਼ਿਲ੍ਹਿਆਂ ’ਤੇ ਪੈ ਸਕਦਾ ਹੈ ਜਿਸ ਨਾਲ ਬੂੰਦਾਬਾਂਦੀ ਤੋਂ ਲੈ ਕੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।
Publish Date: Sat, 14 Feb 2026 08:48 AM (IST)
Updated Date: Sat, 14 Feb 2026 08:52 AM (IST)
ਜਾਸ, ਲੁਧਿਆਣਾ : ਪੰਜਾਬ ਵਿਚ ਪਿਛਲੇ 10 ਦਿਨਾਂ ਤੋਂ ਮੌਸਮ ਸਾਫ਼ ਰਹਿਣ ਕਾਰਨ ਦਿਨ ਵੇਲੇ ਹਲਕੀ ਗਰਮੀ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 16 ਫਰਵਰੀ ਤੱਕ ਮੌਸਮ ਸਾਫ਼ ਰਹੇਗਾ। ਉੱਧਰ, ਜੰਮੂ-ਕਸ਼ਮੀਰ ਤੇ ਹਿਮਾਚਲ ਦੇ ਉੱਚੇ ਇਲਾਕਿਆਂ ਵਿਚ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦਾ ਅਸਰ ਹਿਮਾਚਲ ਨਾਲ ਲੱਗਦੇ ਪੰਜਾਬ ਦੇ ਕਈ ਜ਼ਿਲ੍ਹਿਆਂ ’ਤੇ ਪੈ ਸਕਦਾ ਹੈ ਜਿਸ ਨਾਲ ਬੂੰਦਾਬਾਂਦੀ ਤੋਂ ਲੈ ਕੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।
ਸ਼ੁੱਕਰਵਾਰ ਨੂੰ ਰੂਪਨਗਰ ਤੇ ਫਿਰੋਜ਼ਪੁਰ ਵਿਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਿਹੜਾ ਸੂਬੇ ਵਿਚ ਸਭ ਤੋਂ ਵੱਧ ਸੀ। ਚੰਡੀਗੜ੍ਹ, ਬਠਿੰਡਾ, ਫ਼ਰੀਦਕੋਟ, ਪਟਿਆਲਾ, ਲੁਧਿਆਣਾ ਤੇ ਮੋਹਾਲੀ ਵਿਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਿਹੜਾ ਆਮ ਤੌਰ ’ਤੇ 3.3 ਤੋਂ 3.8 ਡਿਗਰੀ ਸੈਲਸੀਅਸ ਵੱਧ ਹੈ। ਅੰਮ੍ਰਿਤਸਰ ਤੇ ਹੁਸ਼ਿਆਰਪੁਰ ਵਿਚ ਤਾਪਮਾਨ 24 ਡਿਗਰੀ ਸੈਲਸੀਅਸ ਰਿਹਾ।