ਗੁਰਦੁਆਰਾ ਸ਼ਹੀਦਾਂ ਫੇਰੂਮਾਨ ’ਚ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ
Publish Date: Tue, 20 Jan 2026 06:31 PM (IST)
Updated Date: Wed, 21 Jan 2026 04:12 AM (IST)

ਫੋਟੋ ਨੰਬਰ-4 ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਲਗਵਾਈ ਅਤੇ ਗੁਰੂ ਜਸ ਸਰਵਣ ਕੀਤਾ। ਇਸ ਮੌਕੇ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ ਕੋਮਲ ਤੇ ਭਾਈ ਹਰਪ੍ਰੀਤ ਸਿੰਘ ਖਾਲਸਾ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਭੇਜ ਸਿੰਘ ਅਤੇ ਉਨ੍ਹਾਂ ਦੇ ਜੱਥੇ ਨੇ ਕੀਰਤਨ ਦੀ ਸੇਵਾ ਨਿਭਾਈ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿੱਚ ਰਾਗੀ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਇਤਿਹਾਸ ਨਾਲ ਜੁੜਨ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਅਗਲੇ ਹਫਤੇ ਰਾਤ ਦੇ ਦੀਵਾਨਾਂ ਵਿੱਚ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਪਰਮਜੀਤ ਸਿੰਘ ਲਾਇਲਪੁਰੀ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਮੋਹਨ ਸਿੰਘ, ਸੁਰਜੀਤ ਸਿੰਘ, ਅਰਜੁਨ ਸਿੰਘ, ਦਵਿੰਦਰ ਸਿੰਘ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਸਵਰਨ ਕੁਮਾਰ, ਸੁਨੀਲ ਕੁਮਾਰ ਹਾਜ਼ਰ ਸਨ।