ਗੁਰਦੁਆਰਾ ਸਿੰਘਾਂ ਸ਼ਹੀਦਾਂ ’ਚ ਹਫਤਾਵਾਰੀ ਧਾਰਮਿਕ ਸਮਾਗਮ ਕਰਵਾਇਆ
ਗੁਰਦੁਆਰਾ ਸਿੰਘਾਂ ਸ਼ਹੀਦਾਂ ’ਚ ਹਫਤਾਵਾਰੀ ਧਾਰਮਿਕ ਸਮਾਗਮ ਕਰਵਾਇਆ
Publish Date: Sun, 29 Mar 2026 07:54 PM (IST)
Updated Date: Mon, 30 Mar 2026 04:10 AM (IST)
ਰਾਣਾ ਮੱਲ ਤੇਜ਼ੀ, ਪੰਜਾਬੀ ਜਾਗਰਣ ਲੁਧਿਆਣਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਹਫਤਾਵਾਰੀ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਚ ਤਿੰਨ ਸ੍ਰੀ ਸਹਿਜ ਸੰਪਟ ਪਾਠ ਅਤੇ ਚਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ, ਭਾਈ ਰਵਿੰਦਰ ਸਿੰਘ ਅਤੇ ਭਾਈ ਓਕਾਰ ਸਿੰਘ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵੱਲੋਂ ਗੁਰੂ ਬਾਣੀ ਅਤੇ ਬਾਣੇ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ। ਇਸ ਦੌਰਾਨ ਬਾਬਾ ਜਰਨੈਲ ਸਿੰਘ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਮਾਤਾ-ਪਿਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਵਿੱਚ ਸ਼ਾਮਲ ਸਖਸੀਅਤਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਕੁਲਦੀਪ ਸਿੰਘ, ਰਾਜ ਕੌਰ ਡੈਨਮਾਰਕ, ਪਿਆਰਾ ਸਿੰਘ, ਮਹਿੰਦਰ ਕੌਰ, ਹਿਰਨਦੀਪ ਕੌਰ ਕੈਨੇਡਾ, ਵਾਰਿਸ ਸਿੰਘ, ਹਰਵਿੰਦਰ ਕੌਰ ਕੈਨੇਡਾ, ਵਰਿਆਮ ਸਿੰਘ, ਮਨਜੀਤ ਕੌਰ ਗੰਨਾ, ਦਲਜੀਤ ਸਿੰਘ, ਗੁਰਜੀਤ ਕੌਰ, ਗੁਰਮੀਤ ਸਿੰਘ ਲੰਬੜਦਾਰ ਭੋਲੇਵਾਲ, ਹਰਪ੍ਰੀਤ ਸਿੰਘ ਲਾਡੀ ਜਲੰਧਰ ਸਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।