ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਹਫਤਾਵਾਰੀ ਧਾਰਮਿਕ ਸਮਾਗਮ ਕਰਵਾਇਆ
ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਹਫਤਾਵਾਰੀ ਧਾਰਮਿਕ ਸਮਾਗਮ ਕਰਵਾਇਆ
Publish Date: Mon, 27 Apr 2026 06:11 PM (IST)
Updated Date: Mon, 27 Apr 2026 06:13 PM (IST)

ਰਾਣਾ ਮੱਲ ਤੇਜ਼ੀ, ਪੰਜਾਬੀ ਜਾਗਰਣ ਲੁਧਿਆਣਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਆਲੋਵਾਲ ਵਿਖੇ ਹਫਤਾਵਾਰੀ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਤਿੰਨ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਹਜ਼ੂਰੀ ਰਾਗੀ ਜੱਥਿਆਂ ਭਾਈ ਹਰਜੀਤ ਸਿੰਘ, ਭਾਈ ਰਿੰਕੂ ਸਿੰਘ ਅਤੇ ਭਾਈ ਓੰਕਾਰ ਸਿੰਘ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਰਨੈਲ ਸਿੰਘ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਧੰਨ ਧੰਨ ਬਾਬਾ ਧੰਨਾ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਕਿਰਤ ਕਰਨੀ ਅਤੇ ਨਾਮ ਜਪਣਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸੱਚੀ ਭਗਤੀ ਦੇ ਨਾਲ -ਨਾਲ ਮਨੁੱਖ ਦਸਾਂ ਨੌਹਾਂ ਦੀ ਹੱਥੀਂ ਕਿਰਤ ਕਰੇ ਹੀ ਤਦ ਹੀ ਪਰਮਾਤਮਾ ਨੂੰ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਸ਼ਖ਼ਸੀਅਤਾਂ ਅਤੇ ਜੱਥਿਆਂ ਨੂੰ ਸਿਰੋਪਾ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਵਾਸਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਸਕਰਨਵੀਰ ਸਿੰਘ, ਸੁਰਿੰਦਰ ਕੌਰ ਯੂਕੇ, ਸੰਦੀਪ ਕੌਰ ਲਿੱਧੜ, ਅਮਰਵੀਰ ਸਿੰਘ ਯੂਕੇ, ਅਮਰਵੀਰ ਸਿੰਘ, ਗੁਰਵਿੰਦਰ ਸਿੰਘ, ਰਾਜਵਿੰਦਰ ਕੌਰ, ਡਾਕਟਰ ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ ਸੰਧੂ, ਜਸਬੀਰ ਸਿੰਘ, ਲਵਪ੍ਰੀਤ ਸਿੰਘ ਯੂਐਸਏ, ਭਾਈ ਬਲਦੇਵ ਸਿੰਘ, ਭਾਈ ਬਲਵੰਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਗੁਰਮੀਤ ਸਿੰਘ ਲੰਬੜਦਾਰ ਅਤੇ ਹਰਪ੍ਰੀਤ ਸਿੰਘ (ਜਲੰਧਰ) ਆਦਿ ਨੇ ਹਾਜ਼ਰ ਸਨ।