ਗੁਰਦੁਆਰਾ ਸ਼ਹੀਦਾਂ ਵਿਖੇ ਕਰਵਾਇਆ ਗੁਰਮਿਤ ਸਮਾਗਮ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਹਫ਼ਤਾਵਰੀ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ
Publish Date: Mon, 23 Feb 2026 06:15 PM (IST)
Updated Date: Tue, 24 Feb 2026 04:07 AM (IST)
-ਵੱਡੀ ਗਿਣਤੀ ’ਚ ਸੰਗਤ ਨੇ ਸਮਾਗਮ ’ਚ ਭਰੀ ਹਾਜ਼ਰੀ
-ਜਥਿਆਂ ਨੇ ਕੀਰਤਨ ਕਰ ਕੇ ਸੰਗਤ ਨੂੰ ਕੀਤਾ ਨਿਹਾਲ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਢੋਲੇਵਾਲ ਚੌਂਕ ਨੇੜੇ ਸਥਿੱਤ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਹਫ਼ਤਾਵਰੀ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਜਸ ਸਰਵਣ ਕੀਤਾ। ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ ਕੋਮਲ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਨੇ ਕੀਰਤਨ ਦੀ ਸੇਵਾ ਨਿਭਾਈ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ ਤੇ ਸੰਗਤ ਨੂੰ ਕੀਰਤਨ ਕਰ ਕੇ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿੱਚ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਟ ਕੀਤੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਐਨਆਰਆਈ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਅਰਜੁਨ ਸਿੰਘ ਚੀਮਾ, ਦਵਿੰਦਰ ਸਿੰਘ ਸਿੱਬਲ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ ਆਦਿ ਹਾਜ਼ਰ ਸਨ।