ਲੱਕੀ ਘੁਮੈਤ, ਸਾਹਨੇਵਾਲ/ਲੁਧਿਆਣਾ : ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਸਾਹਨੇਵਾਲ ਵੱਲੋਂ ਲਾਇਬ੍ਰੇਰੀ 'ਚ ਪ੍ਰਧਾਨ ਹਰਵੰਤ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਮਹੀਨਾਵਾਰੀ ਮੀਟਿੰਗ ਕੀਤੀ ਗਈ ਤੇ ਮੀਟਿੰਗ ਦੀ ਸ਼ੁਰੂਆਤ ਕਰਨ ਮੌਕੇ ਜਰਨਲ ਸੈਕਟਰੀ ਸੰਪੂਰਣ ਸਿੰਘ ਸਨਮ ਤੋਂ ਇਲਾਵਾ ਹੋਰ ਮੈਂਬਰਾਂ ਵੱਲੋਂ ਸ਼ਹੀਦ ਹੋਏ ਕਿਸਾਨਾਂ ਤੇ ਮਜ਼ਦੂਰਾਂ ਦੀ ਯਾਦ 'ਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦ ਹੋਏ ਕਿਸਾਨਾਂ ਤੇ ਮਜ਼ਦੂਰਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਕੇ ਮੀਟਿੰਗ ਦੀ ਸ਼ੁਰੂਆਤ ਕੀਤੀ ਗਈ ਤੇ ਮੀਟਿੰਗ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਨਵੇਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਂਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਮਜ਼ਦੂਰਾਂ ਉੱਤੇ ਝੂਠੇ ਮੁਕੱਦਮਿਆਂ ਤੇ ਹੋਰ ਜ਼ੁਲਮਾਂ ਦੀ ਨਿਖੇਧੀ ਕਰਦਿਆਂ ਸੰਘਰਸ਼ ਕਰ ਰਹੇ ਕਿਸਾਨਾਂ ਤੇ ਮਜ਼ਦੂਰਾਂ ਦਾ ਸਾਥ ਦੇਣ ਲਈ ਪ੍ਰਣ ਲਿਆ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਜ਼ੁਲਮਾਂ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ। ਸਮੂਹ ਮੈਂਬਰਾਂ ਨੇ ਮੀਟਿੰਗ ਦੌਰਾਨ ਹੋਰ ਕਈ ਮੁੱਦਿਆਂ ਤੇ ਵੀ ਵਿਚਾਰ-ਵਟਾਂਦਰੇ ਕੀਤੇ ਗਏ ਤੇ ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਨੂੰ ਅਪੀਲ ਕਰਦਿਆਂ ਕਿਹਾ ਕਿ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਲਾਇਬ੍ਰੇਰੀ 'ਚ ਜਲਦ ਹੀ ਥਾਣਾ ਕੂੰਮਕਲਾਂ ਵੱਲੋਂ ਆਰਜ਼ੀ ਤੌਰ 'ਤੇ ਬਣਾਈ ਗਈ ਪੁਲਿਸ ਚੌਕੀ ਨੂੰ ਹਟਾਇਆ ਜਾਵੇ।

ਇਸ ਮੌਕੇ ਬੰਤਾ ਸਿੰਘ, ਮੋਹਨ ਸਿੰਘ, ਅਮਰੀਕ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ ਕੌਲ, ਬਲਵੰਤ ਸਿੰਘ ਨੰਦਪੁਰ, ਹਰਬੰਸ ਸਿੰਘ ਸੈਂਸ, ਜੇਪੀ ਜੋਸੀ, ਸ਼ਸ਼ੀਕਾਂਤ, ਬਲਦੇਵ ਸਿੰਘ ਲੰਢਾ, ਅਮਰਪਾਲ ਸਿੰਘ ਗਿੱਲ, ਅਜਮੇਰ ਸਿੰਘ ਗਰਚਾ ਕੁਹਾੜਾ, ਜਗਵਯਾਨਾ ਸ਼ਰਮਾ, ਸ਼ੇਰ ਸਿੰਘ, ਕਿਰਪਾਲ ਸਿੰਘ, ਬਲਦੇਵ ਸਿੰਘ ਕਟਾਣੀ, ਰਮੇਸ਼ ਸ਼ੂਦ, ਲਾਜਪਤ ਰਾਏ, ਗੁਲਜ਼ਾਰ ਸਿੰਘ, ਸੋਮਨਾਥ ਸਿੰਘ ਭੱਟੀ, ਮਹਿੰਦਰ ਸਿੰਘ ਗਰੇਵਾਲ, ਭੁਪਿੰਦਰ ਨਾਥ ਸ਼ਰਮਾ, ਮੈਨੇਜਰ ਰਣਜੀਤ ਸਿੰਘ ਆਦਿ ਹੋਰ ਪਤਵੰਤੇ ਹਾਜ਼ਰ ਸਨ।