ਰਘਵੀਰ ਸਿੰਘ ਜੱਗਾ, ਰਾਏਕੋਟ

ਲੋੜਵੰਦ ਪਰਿਵਾਰਾਂ ਨੂੰ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਟਾ ਦਾਲ ਸਕੀਮ ਤਹਿਤ ਨੇੜਲੇ ਪਿੰਡ ਗੋਂਦਵਾਲ ਵਿਖੇ 400 ਦੇ ਕਰੀਬ ਕਾਰਡ ਧਾਰਕਾਂ ਨੂੰ 380 ਕੁਇੰਟਲ ਦੇ ਕਣਕ ਵੰਡੀ ਗਈ। ਇਸ ਮੌਕੇ ਖ਼ਾਸ ਤੌਰ ਤੇ ਪੁੱਜੇ ਯੂਥ ਆਗੂ ਕਾਮਿਲ ਬੋਪਾਰਾਏ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤਕ ਪਹੁੰਚਾਉਣ ਲਈ ਵਚਨਵੱਧ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀਆਂ ਦੇ ਕਾਰਡ ਨਹੀਂ ਆਏ ਉਹ ਥੋੜ੍ਹੇ ਦਿਨਾਂ ਤਕ ਆ ਜਾਣਗੇ ਤੇ ਉਨ੍ਹਾਂ ਨੂੰ ਜਲਦੀ ਕਣਕ ਦਿੱਤੀ ਜਾਵੇਗੀ। ਇਸ ਮੌਕੇ ਫੂਡ ਸਪਲਾਈ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਗੋਂਦਵਾਲ ਦੇ 400 ਦੇ ਕਰੀਬ ਲਾਭਪਾਤਰੀਆਂ ਨੂੰ ਅਕਤੂਬਰ 2019 ਤੋਂ ਮਾਰਚ 2020 ਤਕ 380 ਕੁਇੰਟਲ ਦਿੱਤੀ ਗਈ ਹੈ। ਇਸ ਮੌਕੇ ਚੇਅਰਮੈਨ ਸਰਪੰਚ ਸੁਖਪਾਲ ਸਿੰਘ ਗੋਂਦਵਾਲ, ਜਗਪ੍ਰਰੀਤ ਸਿੰਘ ਬੁੱਟਰ, ਕਮਲਪ੍ਰਰੀਤ ਸਿੰਘ ਬੁੱਟਰ, ਬਲਜਿੰਦਰ ਸਿੰਘ ਮੀਤ ਪ੍ਰਧਾਨ, ਰਾਜਨ ਪਰੂਥੀ, ਮਨਪ੍ਰਰੀਤ ਸਿੰਘ, ਸੂਬੇਦਾਰ ਗੁਰਨਾਮ ਸਿੰਘ, ਕੈਪਟਨ ਅਮਰ ਸਿੰਘ, ਪਰਮਜੀਤ ਸਿੰਘ ਪੰਚ, ਬਲਜਿੰਦਰ ਸਿੰਘ, ਪਿਸ਼ੌਰਾ ਸਿੰਘ, ਰਾਏ ਸਿੰਘ, ਤੇਜਾ ਸਿੰਘ, ਕਰਤਾਰ ਸਿੰਘ ਆਦਿ ਹਾਜ਼ਰ ਸਨ।