- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਸਮ ਵਿਭਾਗ ਦੇ ਪੂਰਵ ਅਨੁਮਾਨ ਮੁਤਾਬਕ 21 ਅਕਤੂਬਰ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਰਾਤ ਦੇ ਤਾਪਮਾਨ ’ਚ ਹੁਣ ਲਗਾਤਾਰ ਗਿਰਾਵਟ ਆਵੇਗੀ। ਅਕਤੂਬਰ ਦੇ ਤੀਜੇ ਹਫ਼ਤੇ ਦੀ ਸ਼ੁਰੂਆਤ ਤੋਂ ਰਾਤ ਦਾ ਤਾਪਮਾਨ 12 ਤੋਂ 14 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

ਜਾਸ, ਲੁਧਿਆਣਾ : ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਤੋਂ ਬਾਅਦ ਸ਼ੁੱਕਰਵਾਰ ਨੂੰ ਮੌਸਮ ਸਾਫ਼ ਰਿਹਾ। ਮੀਂਹ ਤੋਂ ਬਾਅਦ ਰਾਤ ਦੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਘੱਟੋ-ਘੱਟ ਤਾਪਮਾਨ 16 ਤੋਂ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਵੱਧ ਤੋਂ ਵੱਧ ਤਾਪਮਾਨ 29 ਤੋਂ 30 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਦੇ ਪੂਰਵ ਅਨੁਮਾਨ ਮੁਤਾਬਕ 21 ਅਕਤੂਬਰ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਰਾਤ ਦੇ ਤਾਪਮਾਨ ’ਚ ਹੁਣ ਲਗਾਤਾਰ ਗਿਰਾਵਟ ਆਵੇਗੀ। ਅਕਤੂਬਰ ਦੇ ਤੀਜੇ ਹਫ਼ਤੇ ਦੀ ਸ਼ੁਰੂਆਤ ਤੋਂ ਰਾਤ ਦਾ ਤਾਪਮਾਨ 12 ਤੋਂ 14 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਠੰਢ ਹੌਲੀ-ਹੌਲੀ ਵਧੇਗੀ। ਉੱਥੇ ਹੀ ਅਕਤੂਬਰ ਦੇ ਆਖ਼ਰੀ ਹਫ਼ਤੇ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਹੈ।