- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਆਦਾਤਰ ਜ਼ਿਲ੍ਹਿਆਂ ’ਚ ਦਿਨ ਦਾ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਰਿਹਾ। ਵਿਭਾਗ ਦੀ ਪੇਸ਼ੀਨਗੋਈ ਮੁਤਾਬਕ, ਅੱਗੇ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 25 ਅਕਤੂਬਰ ਤੋਂ ਬਾਅਦ ਪੱਛਮੀ ਗੜਬੜੀ ਦੇ ਮੁੜ ਸਰਗਰਮ ਹੋਣ ਨਾਲ ਪੰਜਾਬ ’ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ।

ਜਾਸ, ਲੁਧਿਆਣਾ : ਪੰਜਾਬ ’ਚ ਰਾਤ ਦੇ ਤਾਪਮਾਨ ’ਚ ਗਿਰਾਵਟ ਸ਼ੁਰੂ ਹੋ ਗਈ ਹੈ। ਸ਼ਨਿਚਰਵਾਰ ਨੂੰ ਬਠਿੰਡਾ ’ਚ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.8 ਡਿਗਰੀ ਘੱਟ ਸੀ। ਪਠਾਨਕੋਟ ’ਚ ਰਾਤ ਦਾ ਤਾਪਮਾਨ 14.7 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ, ਐੱਸਬੀਐੱਸ ਨਗਰ, ਫ਼ਰੀਦਕੋਟ, ਗੁਰਦਾਸਪੁਰ ਅਤੇ ਪਟਿਆਲਾ ’ਚ ਇਹ 16 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੋਰਨਾਂ ਜ਼ਿਲ੍ਹਿਆਂ ’ਚ ਰਾਤ ਦਾ ਤਾਪਮਾਨ 17 ਤੋਂ 18 ਡਿਗਰੀ ਸੈਲਸੀਅਸ ਵਿਚਕਾਰ ਰਿਹਾ। ਹਾਲਾਂਕਿ, ਜ਼ਿਆਦਾਤਰ ਜ਼ਿਲ੍ਹਿਆਂ ’ਚ ਦਿਨ ਦਾ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਰਿਹਾ। ਵਿਭਾਗ ਦੀ ਪੇਸ਼ੀਨਗੋਈ ਮੁਤਾਬਕ, ਅੱਗੇ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 25 ਅਕਤੂਬਰ ਤੋਂ ਬਾਅਦ ਪੱਛਮੀ ਗੜਬੜੀ ਦੇ ਮੁੜ ਸਰਗਰਮ ਹੋਣ ਨਾਲ ਪੰਜਾਬ ’ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ।
ਬੇਮੌਸਮੀ ਮੀਂਹ, ਤੇਜ਼ ਹਨੇਰੀ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਮਿਹਨਤ 'ਤੇ ਪਾਣੀ ਫੇਰ ਦਿੱਤਾ ਹੈ। ਕਿਸਾਨਾਂ ਨੇ ਜਿਸ ਝੋਨੇ ਦੀ ਫ਼ਸਲ ਨੂੰ ਪੁੱਤਾਂ ਵਾਂਗ ਪਾਲ-ਪੋਸ ਕੇ ਤਿਆਰ ਕੀਤਾ ਸੀ, ਉਹ ਪੱਕਣ ਤੋਂ ਬਾਅਦ ਵਾਢੀ ਤੋਂ ਠੀਕ ਪਹਿਲਾਂ ਕੁਦਰਤ ਦੀ ਮਾਰ ਦਾ ਸ਼ਿਕਾਰ ਹੋ ਗਈ। ਪਿੰਡ ਨਥਾਣਾ, ਗੰਗਾ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਵਾਢੀ ਲਈ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਮੁਤਾਬਕ, ਕਈ ਖੇਤਾਂ 'ਚ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ, ਜਦਕਿ ਹੋਰਨਾਂ ਥਾਵਾਂ 'ਤੇ ਵੀ ਕਾਫ਼ੀ ਨੁਕਸਾਨ ਹੋਇਆ ਹੈ। ਇਸ ਕੁਦਰਤੀ ਆਫ਼ਤ ਨੇ ਪਹਿਲਾਂ ਹੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ।
ਪਿੰਡ ਗੰਗਾ ਦੇ ਕਿਸਾਨ ਬਲਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 12 ਏਕੜ 'ਚ ਖੜ੍ਹੀ ਪੱਕੀ ਝੋਨੇ ਦੀ ਫ਼ਸਲ ਗੜੇਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸੇ ਪਿੰਡ ਦੇ ਕਿਸਾਨ ਚੰਨੀ ਸਿੰਘ ਦੀ ਵੀ ਨੌਂ ਏਕੜ ਫ਼ਸਲ ਬਰਬਾਦ ਹੋ ਗਈ ਹੈ। ਕਿਸਾਨਾਂ ਨੇ ਦੱਸਿਆ ਕਿ ਝੋਨਾ ਪੂਰੀ ਤਰ੍ਹਾਂ ਪੱਕ ਚੁੱਕਾ ਸੀ ਅਤੇ ਅਗਲੇ ਇਕ-ਦੋ ਦਿਨਾਂ 'ਚ ਵਾਢੀ ਸ਼ੁਰੂ ਹੋਣ ਦੀ ਉਮੀਦ ਸੀ, ਪਰ ਮੀਂਹ ਅਤੇ ਗੜੇਮਾਰੀ ਨੇ ਉਨ੍ਹਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ।