- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
19 ਤੋਂ 21 ਨਵੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸਵੇਰ ਅਤੇ ਰਾਤ ਸਮੇਂ ਧੁੰਦ ਪੈ ਸਕਦੀ ਹੈ, ਜਿਸ ਨਾਲ ਤਾਪਮਾਨ ’ਚ ਇਕ ਤੋਂ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਹਾਲਾਂਕਿ, ਇਸ ਤੋਂ ਬਾਅਦ ਮੌਸਮ ਖੁਸ਼ਕ ਰਹੇਗਾ, ਜਿਸ ਮਗਰੋਂ ਕੁਝ ਦਿਨਾਂ ਤੱਕ ਦਿਨ ਅਤੇ ਰਾਤ ਦਾ ਤਾਪਮਾਨ ਸਥਿਰ ਰਹਿਣ ਦੀ ਸੰਭਾਵਨਾ ਹੈ।

ਜਾਸ, ਲੁਧਿਆਣਾ : ਪਹਾੜਾਂ ਤੋਂ ਆ ਰਹੀਆਂ ਹਵਾਵਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਠੰਢ ਵਧਾ ਦਿੱਤੀ ਹੈ। ਮੰਗਲਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ’ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ, ਜਿਸ ’ਚ ਫ਼ਰੀਦਕੋਟ ਦਾ ਤਾਪਮਾਨ ਸਭ ਤੋਂ ਘੱਟ 7.6 ਡਿਗਰੀ ਰਿਹਾ, ਜੋ ਆਮ ਨਾਲੋਂ 3.8 ਡਿਗਰੀ ਘੱਟ ਸੀ। ਇਹ ਇਸ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਹੈ, ਜਦਕਿ ਬਠਿੰਡਾ ’ਚ ਘੱਟੋ-ਘੱਟ ਤਾਪਮਾਨ 8.4 ਡਿਗਰੀ, ਲੁਧਿਆਣਾ ’ਚ 8.8, ਪਠਾਨਕੋਟ ’ਚ 8.9, ਪਟਿਆਲਾ ’ਚ 9.8 ਅਤੇ ਹੁਸ਼ਿਆਰਪੁਰ ’ਚ 9.6 ਡਿਗਰੀ ਦਰਜ ਕੀਤਾ ਗਿਆ। ਹੋਰਨਾਂ ਜ਼ਿਲ੍ਹਿਆਂ ’ਚ ਤਾਪਮਾਨ 10 ਤੋਂ 11 ਡਿਗਰੀ ਸੈਲਸੀਅਸ ਦਰਮਿਆਨ ਰਿਹਾ। ਵੱਧ ਤੋਂ ਵੱਧ ਤਾਪਮਾਨ ’ਚ ਵੀ ਗਿਰਾਵਟ ਆਈ। ਫਰੀਦਕੋਟ ’ਚ ਵੱਧ ਤੋਂ ਵੱਧ ਤਾਪਮਾਨ 28.6 ਡਿਗਰੀ, ਬਠਿੰਡਾ ’ਚ 27.5, ਲੁਧਿਆਣਾ ’ਚ 28, ਹੁਸ਼ਿਆਰਪੁਰ ’ਚ 26.9 ਅਤੇ ਪਟਿਆਲਾ ’ਚ 28.0 ਡਿਗਰੀ ਰਿਹਾ। ਮੌਸਮ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਅਨੁਸਾਰ ਉੱਤਰੀ ਹਵਾਵਾਂ ਕਾਰਨ ਠੰਢ ਵਧੀ ਹੈ। 19 ਤੋਂ 21 ਨਵੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸਵੇਰ ਅਤੇ ਰਾਤ ਸਮੇਂ ਧੁੰਦ ਪੈ ਸਕਦੀ ਹੈ, ਜਿਸ ਨਾਲ ਤਾਪਮਾਨ ’ਚ ਇਕ ਤੋਂ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਹਾਲਾਂਕਿ, ਇਸ ਤੋਂ ਬਾਅਦ ਮੌਸਮ ਖੁਸ਼ਕ ਰਹੇਗਾ, ਜਿਸ ਮਗਰੋਂ ਕੁਝ ਦਿਨਾਂ ਤੱਕ ਦਿਨ ਅਤੇ ਰਾਤ ਦਾ ਤਾਪਮਾਨ ਸਥਿਰ ਰਹਿਣ ਦੀ ਸੰਭਾਵਨਾ ਹੈ।