- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ, ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਔਸਤ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਦਰਜ ਨਹੀਂ ਕੀਤਾ ਗਿਆ ਹੈ। ਵੀਰਵਾਰ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਚ ਘੱਟੋ-ਘੱਟ ਤਾਪਮਾਨ ਸਭ ਤੋਂ ਘੱਟ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ਵਿਚ ਹੁਣ ਦਿਨ ਦੇ ਸਮੇਂ ਵੀ ਠੰਢਕ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ ਕਈ ਜ਼ਿਲ੍ਹਿਆਂ ਵਿਚ 20 ਤੋਂ 22 ਨਵੰਬਰ ਤੱਕ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ, ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਔਸਤ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਦਰਜ ਨਹੀਂ ਕੀਤਾ ਗਿਆ ਹੈ। ਵੀਰਵਾਰ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਚ ਘੱਟੋ-ਘੱਟ ਤਾਪਮਾਨ ਸਭ ਤੋਂ ਘੱਟ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ, ਵੱਧ ਤੋਂ ਵੱਧ ਤਾਪਮਾਨ ਦੇ ਮਾਮਲੇ ਵਿਚ ਬਠਿੰਡਾ 30.7 ਡਿਗਰੀ ਸੈਲਸੀਅਸ ਦੇ ਨਾਲ ਸੂਬੇ ਵਿਚ ਸਭ ਤੋਂ ਗਰਮ ਰਿਹਾ।