ਜੇਐੱਨਐੱਨ, ਲੁਧਿਆਣਾ : ਤਣਾਅਗ੍ਸਤ ਅੌਰਤ ਨੇ ਬੁੱਢੇ ਦਰਿਆ 'ਚ ਛਾਲ ਮਾਰ ਦਿੱਤੀ। ਪਰਿਵਾਰਕ ਮੈਂਬਰ ਉਸ ਦੀ ਭਾਲ ਕਰਦੇ ਪਰ 24 ਘੰਟੇ ਬਾਅਦ ਉਸ ਦੀ ਲਾਸ਼ ਬਰਾਮਦ ਹੋਈ। ਥਾਣਾ ਹੈਬੋਵਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ। ਐੱਸਐੱਚਓ ਨੀਰਜ ਚੌÎਧਰੀ ਨੇ ਦੱਸਿਆ ਕਿ ਮਿ੍ਤਕਾ ਦੀ ਪਛਾਣ ਗੋਪਾਲ ਨਗਰ ਦੀ ਗਲੀ ਨੰਬਰ 10 ਵਾਸੀ ਜੋਤੀ (28) ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਪਤੀ ਵਿਨੋਦ ਕੁਮਾਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਹੈ। ਮਿ੍ਤਕਾ ਦੇ ਪਤੀ ਨੇ ਦੱਸਿਆ ਕਿ ਉਹ ਪੀਏਯੂ 'ਚ ਸਫ਼ਾਈ ਮੁਲਾਜ਼ਮ ਵਜੋਂ ਤਾਇਨਾਤ ਹੈ। ਉਸ ਨੇ ਦੱਸਿਆ ਕਿ ਉਨ੍ਹਾਂ ਦੀਆਂ ਤਿੰਨ ਬੱਚੀਆਂ ਹਨ। ਲੜਕਾ ਨਾ ਹੋਣ ਕਾਰਨ ਉਸ ਦੀ ਪਤਨੀ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ। ਉਹ ਛੋਟੀ-ਛੋਟੀ ਗੱਲ 'ਤੇ ਝਗੜਨ ਲੱਗ ਪੈਂਦੀ ਸੀ ਤੇ ਫਿਰ ਗੁੱਸਾ ਕਰ ਲੈਂਦੀ ਸੀ। ਬੀਤੇ ਦਿਨ ਸਵੇਰੇ ਉਹ ਝਗੜ ਪਈ ਤੇ ਗੁੱਸੇ 'ਚ ਆ ਕੇ ਘਰੋਂ ਚਲੀ ਗਈ। ਬੁੱਢਾ ਨਾਲਾ ਉਨ੍ਹਾਂ ਦੇ ਘਰ ਦੇ ਬਿਲਕੁਲ ਬਾਹਰ ਪੈਂਦਾ ਹੈ। ਉਸ ਨੇ ਉਸ 'ਚ ਛਾਲ ਮਾਰ ਦਿੱਤੀ। ਉਨ੍ਹਾਂ ਦੀ ਭਾਲ ਕੀਤੀ ਪਰ ਉਸ ਦਾ ਕੁਝ ਪਤਾ ਨਾ ਲੱਗਾ। 24 ਘੰਟੇ ਬਾਅਦ ਉਸ ਦੀ ਲਾਸ਼ ਲੋਕਾਂ ਨੇ ਦੇਖੀ ਤੇ ਪੁਲਿਸ ਨੂੰ ਸੂਚਨਾ ਦਿੱਤੀ।