ਗੋਲ ਗੱਪੇ ਖਾ ਰਹੀ ਔਰਤ ਦੀ ਸੋਨੇ ਦੀ ਚੇਨ ਝਪਟੀ, ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਸਾਥੀ ਨਾਲ ਹੋਇਆ ਫਰਾਰ
ਮੋਟਰਸਾਈਕਲ 'ਤੇ ਦੋ ਨੌਜਵਾਨ ਆਏ , ਜਿਨ੍ਹਾਂ ਚੋਂ ਇੱਕ ਔਰਤ ਦੇ ਲਾਗੇ ਆਇਆ ਤੇ ਉਸਦੇ ਗਲੇ 'ਚ ਪਾਈ ਸੋਨੇ ਦੀ ਚੇਨ ਝਪਟ ਲਈ। ਬੜੀ ਹੀ ਫੁਰਤੀ ਨਾਲ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਆਪਣੇ ਸਾਥੀ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ।
Publish Date: Sat, 28 Mar 2026 01:20 PM (IST)
Updated Date: Sat, 28 Mar 2026 01:28 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਸ਼ਹਿਰ 'ਚ ਔਰਤਾਂ ਕਿਤੇ ਵੀ ਸੁਰੱਖਿਤ ਨਹੀਂ ਹਨ। ਥੋੜ੍ਹੀ ਜਿਹੀ ਲਾਪਰਵਾਹੀ ਵਰਤਦੇ ਹੀ ਝਪਟਮਾਰ ਵਾਰਦਾਤ ਨੂੰ ਅੰਜਾਮ ਦੇ ਦਿੰਦੇ ਹਨ। ਅਜਿਹੀ ਹੀ ਇਕ ਤਾਜ਼ੀ ਘਟਨਾ ਹੋਟਲ ਕੀਜ ਦੇ ਸਾਹਮਣੇ ਵਾਪਰੀ। ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਬਦਮਾਸ਼ ਔਰਤ ਦੀ ਚੇਨ ਝਪਟ ਕੇ ਫਰਾਰ ਹੋ ਗਏ। ਥਾਣਾ ਦੁਗਰੀ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਸ਼ਹੀਦ ਭਗਤ ਸਿੰਘ ਨਗਰ ਦੀ ਰਹਿਣ ਵਾਲੀ ਮਨਜੋਤ ਕੌਰ ਨੇ ਦੱਸਿਆ ਕਿ ਉਹ ਬੀਤੇ ਦਿਨ ਗੋਲਗੱਪੇ ਖਾਣ ਲਈ ਹੋਟਲ ਕੀਜ ਦੇ ਸਾਹਮਣੇ ਆਈ ਸੀ। ਉਹ ਗੋਲਗੱਪੇ ਖਾਨ 'ਚ ਮਸਰੂਫ ਹੋ ਗਈ।
ਇਸੇ ਦੌਰਾਨ ਮੋਟਰਸਾਈਕਲ 'ਤੇ ਦੋ ਨੌਜਵਾਨ ਆਏ , ਜਿਨ੍ਹਾਂ ਚੋਂ ਇੱਕ ਔਰਤ ਦੇ ਲਾਗੇ ਆਇਆ ਤੇ ਉਸਦੇ ਗਲੇ 'ਚ ਪਾਈ ਸੋਨੇ ਦੀ ਚੇਨ ਝਪਟ ਲਈ। ਬੜੀ ਹੀ ਫੁਰਤੀ ਨਾਲ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਆਪਣੇ ਸਾਥੀ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ। ਉਧਰੋਂ ਇਸ ਮਾਮਲੇ 'ਚ ਥਾਣਾ ਦੁਗਰੀ ਦੀ ਪੁਲਿਸ ਨੇ ਮਨਜੋਤ ਕੌਰ ਦੀ ਸ਼ਿਕਾਇਤ 'ਤੇ ਅਣਪਛਾਤੇ ਬਦਮਾਸ਼ਾਂ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਦੀ ਤਲਾਸ਼ ਕਰਨ ਲਈ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।