ਜਿਮ ਜਾ ਰਹੀ ਔਰਤ ਨੂੰ ਬਦਮਾਸ਼ਾਂ ਨੇ ਬਣਾਇਆ ਨਿਸ਼ਾਨਾ: ਸੋਨੇ ਦੀ ਚੇਨ ਝਪਟ ਕੇ ਲੁਟੇਰੇ ਫ਼ਰਾਰ, CCTV ਫੁਟੇਜ ਖੰਗਾਲਣ ’ਚ ਜੁੱਟੀ ਪੁਲਿਸ
ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਕਿਚਲੂ ਨਗਰ ਦੀ ਵਾਸੀ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਪ੍ਰੋ ਅਲਟੀਮੇਟ ਜਿੰਮ ’ਚ ਕਸਰਤ ਕਰਨ ਲਈ ਆਈ ਸੀ। ਸਵੇਰੇ ਕਰੀਬ 8 ਵਜੇ ਜਦੋਂ ਉਹ ਜਿਮ ਦੇ ਬਾਹਰ ਆਪਣੀ ਸਕੂਟਰੀ ਖੜ੍ਹੀ ਕਰਕੇ ਉਤਰੀ ਤਾਂ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਉੱਥੇ ਆ ਗਏ।
Publish Date: Sat, 03 Oct 2026 12:26 PM (IST)
Updated Date: Sat, 03 Oct 2026 12:33 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਪਾਸ਼ ਇਲਾਕੇ ਸਰਾਭਾ ਨਗਰ ’ਚ ਸਵੇਰੇ 8 ਵਜੇ ਜਿਮ ’ਚ ਕਸਰਤ ਕਰਨ ਜਾ ਰਹੀ ਔਰਤ ਨੂੰ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਨਿਸ਼ਾਨਾ ਬਣਾ ਲਿਆ। ਦੋਵੇਂ ਮੁਲਜ਼ਮ ਹਥਿਆਰਾਂ ਨਾਲ ਲੈਸ ਸਨ ਅਤੇ ਔਰਤ ਦੇ ਗਲੇ ’ਚ ਪਾਈ ਸੋਨੇ ਦੀ ਚੇਨ ਝਪਟ ਕੇ ਮੌਕੇ ਤੋਂ ਫਰਾਰ ਹੋ ਗਏ। ਵਾਰਦਾਤ ਤੋਂ ਬਾਅਦ ਪੁਲਿਸ ਨੇ ਵਾਰਦਾਤ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ।
ਜਿਮ ਦੇ ਬਾਹਰ ਸਕੂਟਰੀ ਖੜ੍ਹੀ ਕਰਕੇ ਉਤਰੀ ਤਾਂ ਮਾਰਿਆ ਝਪਟਾ
ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਕਿਚਲੂ ਨਗਰ ਦੀ ਵਾਸੀ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਪ੍ਰੋ ਅਲਟੀਮੇਟ ਜਿੰਮ ’ਚ ਕਸਰਤ ਕਰਨ ਲਈ ਆਈ ਸੀ। ਸਵੇਰੇ ਕਰੀਬ 8 ਵਜੇ ਜਦੋਂ ਉਹ ਜਿਮ ਦੇ ਬਾਹਰ ਆਪਣੀ ਸਕੂਟਰੀ ਖੜ੍ਹੀ ਕਰਕੇ ਉਤਰੀ ਤਾਂ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਉੱਥੇ ਆ ਗਏ।
ਸ਼ਿਕਾਇਤਕਰਤਾ ਅਨੁਸਾਰ ਦੋਵੇਂ ਨੌਜਵਾਨਾਂ ਕੋਲ ਮਾਰੂ ਹਥਿਆਰ ਸਨ। ਉਨ੍ਹਾਂ ਨੇ ਉਸ ਦੇ ਗਲੇ ’ਚ ਪਾਈ ਸੋਨੇ ਦੀ ਚੇਨ ਝਪਟ ਲਈ ਅਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਔਰਤ ਨੇ ਪੁਲਿਸ ਨੂੰ ਸੂਚਿਤ ਕੀਤਾ।
ਪੁਲਿਸ ਨੇ ਇਸ ਸਬੰਧੀ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੁਣ ਪੁਲਿਸ ਵੱਲੋਂ ਵਾਰਦਾਤ ਵਾਲੀ ਥਾਂ ਅਤੇ ਆਸ-ਪਾਸ ਦੇ ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਛਾਣ ਹੋਣ ਤੋਂ ਬਾਅਦ ਬਦਮਾਸ਼ਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾਵੇਗੀ।