ਦੋ ਮਹੀਨੇ ਪਹਿਲਾਂ ਵਿਆਹੀ ਔਰਤ ਸੈਲੂਨ ਦੇ ਬਾਹਰੋਂ ਹੋਈ ਲਾਪਤਾ
ਦੋ ਮਹੀਨੇ ਪਹਿਲਾਂ ਵਿਆਹੀ ਔਰਤ ਸੈਲੂਨ ਦੇ ਬਾਹਰੋਂ ਹੋਈ ਲਾਪਤਾ
Publish Date: Wed, 04 Feb 2026 09:05 PM (IST)
Updated Date: Wed, 04 Feb 2026 09:08 PM (IST)

ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਖਿਲਾਫ ਮੁਕੱਦਮਾ ਦਰਜ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਪੁਲਿਸ ਕਰ ਰਹੀ ਹੈ ਮਾਮਲੇ ਦੀ ਪੜਤਾਲ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਦੇ ਇੱਕ ਹੌਜ਼ਰੀ ਕਾਰੋਬਾਰੀ ਦੀ ਪਤਨੀ ਗਲੀ ਨੰਬਰ 9 ਨਿਊ ਸ਼ਿਵਪੁਰੀ ਦੇ ਡਰੀਮ ਸਲੂਨ ਦੇ ਬਾਹਰੋਂ ਅਚਾਨਕ ਲਾਪਤਾ ਹੋ ਗਈ। ਔਰਤ ਦੇ ਪਤੀ ਕਾਰੋਬਾਰੀ ਰੁਪਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਸੈਕਟਰ 32 ਚੰਡੀਗੜ੍ਹ ਰੋਡ ਦਾ ਰਹਿਣ ਵਾਲੇ ਇੱਕ ਵਿਅਕਤੀ ਨੇ ਆਪਣੇ ਨਿਜੀ ਸਵਾਰਥ ਲਈ ਉਸ ਦੀ ਪਤਨੀ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਦਰੇਸ਼ੀ ਦੀ ਪੁਲਿਸ ਨੇ ਰੁਪਿੰਦਰ ਸਿੰਘ ਦੀ ਸ਼ਿਕਾਇਤ ਤੇ ਸੈਕਟਰ 32 ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਰਿਤਿਕ ਔਰੀ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਕਾਰੋਬਾਰੀ ਨੇ ਦੱਸਿਆ ਕਿ ਬੀਤੇ ਹਫਤੇ ਉਸ ਦੀ 21 ਸਾਲ ਦੀ ਪਤਨੀ ਡਰੀਮ ਸਲੂਨ ਨਿਊ ਸ਼ਿਵਪੁਰੀ ਵਿੱਚ ਮੇਕਅੱਪ ਕਰਵਾਉਣ ਲਈ ਗਈ ਸੀ। ਕਾਰੋਬਾਰੀ ਸ਼ਾਮ ਸਵਾ 5 ਵਜੇ ਆਪਣੀ ਪਤਨੀ ਨੂੰ ਸੈਲੂਨ ਤੇ ਛੱਡ ਕੇ ਆਇਆ ਸੀ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਜਿਵੇਂ ਹੀ ਸਵਾ ਛੇ ਵਜੇ ਦੇ ਕਰੀਬ ਉਹ ਆਪਣੀ ਪਤਨੀ ਨੂੰ ਲੈਣ ਲਈ ਗਿਆ ਤਾਂ ਉਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਮਿਲੀ। ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੋਸ਼ ਲਗਾਇਆ ਕਿ ਉਸ ਦੀ ਪਤਨੀ ਨੂੰ ਰਿਤਿਕ ਔਰੀ ਨੇ ਆਪਣੇ ਨਿਜੀ ਸਵਾਰਥ ਦੀ ਪੂਰਤੀ ਲਈ ਕਿੱਧਰੇ ਲੁਕਾ ਕੇ ਰੱਖਿਆ ਹੋਇਆ ਹੈ। ਉਧਰ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਰੁਪਿੰਦਰ ਸਿੰਘ ਦੀ ਸ਼ਿਕਾਇਤ ਤੇ ਰਿਤਿਕ ਔਰੀ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਜਦ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਸ਼ਿਕਾਇਤ ਕਰਤਾ ਦੀ ਪਤਨੀ ਸੈਲੂਨ ਚੋਂ ਨਿਕਲ ਕੇ ਇਕੱਲੀ ਹੀ ਜਾ ਰਹੀ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਪੁਲਿਸ ਨੇ ਰਿਤਿਕ ਔਰੀ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਸੁਖਦੇਵ ਸਿੰਘ ਦੇ ਮੁਤਾਬਕ ਸਾਰੇ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।