ਵਾਰਡ 89 ’ਚ ਸ਼ੁਰੂ ਹੋਇਆ ਨਵੀਂ ਸੜਕ ਬਣਾਉਣ ਦਾ ਕੰਮ
ਵਾਰਡ ਨੰਬਰ 89 ’ਚ ਸ਼ੁਰੂ ਹੋਇਆ ਨਵੀਂ ਸੜਕ ਬਣਾਉਣ ਦਾ ਕੰਮ
Publish Date: Tue, 19 May 2026 08:37 PM (IST)
Updated Date: Wed, 20 May 2026 04:11 AM (IST)

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਾਬਕਾ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਨਾਲ ਮਿਲਕੇ ਕੀਤਾ ਉਦਘਾਟਨ --- ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ ਲੁਧਿਆਣਾ ਮਹਾਨਗਰ ਲੁਧਿਆਣਾ ਦੇ ਵਿਧਾਨ ਸਭਾ ਉਤਰੀ ਅਧੀਨ ਆਉਦੇ ਵਾਰਡ ਨੰਬਰ 89 ਦੇ ਕੌਂਸਲਰ ਅਨੁਰਾਧਾ ਅਟਵਾਲ ਦੇ ਯਤਨਾਂ ਸਦਕਾ ਪੁਰਾਣੀ ਸਬਜ਼ੀ ਮੰਡੀ, ਛਾਉਣੀ ਮੁਹੱਲਾ ਤੋਂ ਮੇਨ ਰੋਡ ਤੱਕ ਨਵੀਂ ਸੜਕ ਬਣਾਉਣ ਦਾ ਅੱਜ ਕੰਮ ਸ਼ੁਰੂ ਹੋਇਆ। ਜਿਸ ਦਾ ਉਦਘਾਟਨ ਹਲਕਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਾਬਕਾ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਨਾਲ ਮਿਲਕੇ ਕੀਤਾ। ਇਸ ਮੌਕੇ ਤੇ ਵਾਰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਲਾਕਾ ਨਿਵਾਸੀਆਂ ਦੀ ਮੰਗ ਸੀ ਕਿ ਪੁਰਾਣੀ ਸਬਜ਼ੀ ਮੰਡੀ, ਜੀਟੀ ਰੋਡ ਤੋਂ ਛਾਉਣੀ ਮੁਹੱਲਾ ਦੇ ਨਾਲ ਭਾਈ ਮੰਨਾ ਸਿੰਘ ਨਗਰ ਬੁੱਢੇ ਦਰਿਆ ਤੱਕ ਟੁੱਟੀ ਸੜਕ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ। ਜਿਸ ਤੋਂ ਬਾਅਦ ਵਾਰਡ ਦੇ ਕੌਂਸਲਰ ਅਨੁਰਾਧਾ ਅਟਵਾਲ ਨੇ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਿਸ ਤੋਂ ਬਾਅਦ ਉਨ੍ਹਾਂ ਸੜਕ ਦਾ ਐਸਟੀਮੇਟ ਤਿਆਰ ਕਰਵਾਕੇ ਅੱਜ ਕੰਮ ਸ਼ੁਰੂ ਕਰਵਾ ਦਿੱਤਾ ਅਤੇ ਨਵੀਂ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੌਰਾਨ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਂਵਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਅਤੇ ਉਨ੍ਹਾਂ ਨੂੰ ਹੱਲ ਵੀ ਕਰ ਰਹੀ ਹੈ। ਇਸ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਸਾਬਕਾ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਅਤੇ ਭਾਈ ਮੰਨਾ ਸਿੰਘ ਨਗਰ ਦੇ ਪ੍ਰਧਾਨ ਜਸਪਾਲ ਸਿੰਘ ਢੱਲ ਦੀ ਅਗਵਾਈ ਹੇਠ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਕੌਂਸਲਰ ਅਮਨ ਬੱਗਾ, ਬਾਦਸ਼ਾਹ, ਅਜੇ ਸਿੱਧੂ, ਭੁਪਿੰਦਰ ਬੰਗਾ, ਮੋਹਿਤ ਅਟਵਾਲ, ਆਦਤਿੱਆ, ਰਾਜੂ ਘਈ, ਮਾਹਿਰ ਅਟਵਾਲ, ਰਜੇਸ਼ ਮੱਟੂ, ਹਿਮਾਂਸ਼ੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।