ਵਰਲਡ ਬੈਂਕ ਦੇ ਵਫ਼ਦ ਨੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦਾ ਲਿਆ ਜਾਇਜ਼ਾ
ਵਰਲਡ ਬੈਂਕ ਦੇ ਵਫ਼ਦ ਨੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦਾ ਲਿਆ ਜਾਇਜ਼ਾ
Publish Date: Thu, 04 Dec 2025 11:21 PM (IST)
Updated Date: Thu, 04 Dec 2025 11:23 PM (IST)

ਕੰਮ ਤੇਜ਼ ਕਰਨ ਲਈ ਜਾਰੀ ਕੀਤੇ ਨਿਰਦੇਸ਼ ਫੋਟੋ 39, 40 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਦੇ ਲੋਕਾਂ ਨੂੰ ਸਤਾਹੀ ਸਰਫੇਸ ਵਾਟਰ ਮਹੁਈਆ ਕਰਵਾਉਣ ਲਈ ਚੱਲ ਰਹੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦਾ ਜਾਇਜ਼ਾ ਲੈਣ ਲਈ ਵਰਲਡ ਬੈਂਕ ਦਾ ਵਫ਼ਦ ਪੁੱਜਿਆ। ਇਸ ਦੌਰਾਨ ਵਰਲਡ ਬੈਂਕ ਦੇ ਅਧਿਕਾਰੀਆਂ ਦੇ ਵਫ਼ਦ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਗਰ ਨਿਗਮ ਵੱਲੋਂ ਕਰਵਾਏ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। ਸਲਾਹਕਾਰ ਬੀਕੇਡੀ ਰਾਜਾ ਦੀ ਅਗਵਾਈ ਵਿੱਚ ਵਰਲਡ ਬੈਂਕ ਦੇ ਵਫ਼ਦ ਨੇ ਬਿਲਗਾ ਸਾਈਟ (ਨੇੜੇ ਸਾਹਨੇਵਾਲ) ਦਾ ਦੌਰਾ ਕੀਤਾ, ਜਿੱਥੇ ਪ੍ਰੋਜੈਕਟ ਦੇ ਤਹਿਤ ਇੱਕ ਵਿਸ਼ਵ ਪੱਧਰੀ ਵਾਟਰ ਟ੍ਰੀਟਮੈਂਟ ਪਲਾਂਟ (ਡਬਲਯੂਟੀ.ਪੀ) ਸਥਾਪਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਦੇ ਵਫ਼ਦ ਨੇ ਸ਼ਹਿਰ ਵਿੱਚ ਕਈ ਥਾਵਾਂ ਤੇ ਚੱਲ ਰਹੇ ਕੰਮ ਦਾ ਨਿਰੀਖਣ ਵੀ ਕੀਤਾ ਜਿੱਥੇ ਪਾਣੀ ਵਾਲੀਆਂ ਟੈਂਕੀਆਂ ਬਣਾਈਆਂ ਅਤੇ ਲਾਈਨਾਂ ਪਾਈਆਂ ਜਾ ਰਹੀਆਂ ਹਨ। ਨਿਰੀਖਣ ਦੌਰਾਨ ਵਫਦ ਵਿੱਚ ਡਿਪਟੀ ਪ੍ਰੋਜੈਕਟ ਮੈਨੇਜਰ ਕਲਿਆਣ ਸਿੰਘਲ, ਨਿਗਰਾਨ ਇੰਜੀਨੀਅਰ ਪਾਰੁਲ ਗੋਇਲ, ਮੈਨੇਜਰ (ਵਾਤਾਵਰਣ ਅਤੇ ਸਮਾਜਿਕ), ਪੀਐਮਆਈਡੀਸੀ ਬਾਦਲ ਸੋਨੀ, ਸਮਾਜਿਕ ਵਿਕਾਸ ਮਾਹਰ ਸੁਮਿਤ ਅਰੋੜਾ ਸਮੇਤ ਹੋਰ ਮੌਜੂਦ ਸਨ। ਵਰਲਡ ਬੈਂਕ ਅਤੇ ਏਆਈਆਈਬੀ ਦੁਆਰਾ ਫੰਡ ਕੀਤੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦਾ ਪਹਿਲਾ ਪੜਾਅ ਲਗਭਗ 1300 ਕਰੋੜ ਰੁਪਏ (ਸਿਵਲ ਕਾਰਜ) ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਤਹਿਤ, ਪਿੰਡ ਬਿਲਗਾ (ਨੇੜੇ ਸਾਹਨੇਵਾਲ) ਵਿੱਚ ਇੱਕ ਵਿਸ਼ਵ ਪੱਧਰੀ ਵਾਟਰ ਟ੍ਰੀਟਮੈਂਟ ਪਲਾਂਟ ਵੀ ਬਣਾਇਆ ਜਾ ਰਿਹਾ ਹੈ ਜਿੱਥੋਂ ਸ਼ਹਿਰ ਨੂੰ ਟ੍ਰੀਟ ਕੀਤਾ ਸਤਹੀ ਪਾਣੀ ਸਪਲਾਈ ਕੀਤਾ ਜਾਵੇਗਾ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਅਤੇ ਸੰਬੰਧਿਤ ਪਾਈਪਲਾਈਨਾਂ ਵੀ ਵਿਛਾਈਆਂ ਜਾ ਰਹੀਆਂ ਹਨ। ਵਰਲਡ ਬੈਂਕ ਅਧਿਕਾਰੀਆਂ ਦੇ ਵਫ਼ਦ ਨੇ ਕੰਮ ਦੀ ਗਤੀ ਦੀ ਸ਼ਲਾਘਾ ਕੀਤੀ ਅਤੇ ਠੇਕੇਦਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਕਿਹਾ ਕਿ ਉਹ ਨਿਯਮਿਤ ਤੌਰ ਤੇ ਚੱਲ ਰਹੇ ਕੰਮਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਨਿਰਧਾਰਤ ਸਮੇਂ ਦੇ ਅੰਦਰ ਕੰਮ ਪੂਰਾ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।