ਗੋਬਿੰਦ ਸ਼ਰਮਾ, ਕਰਮਜੀਤ ਸਿੰਘ ਆਜ਼ਾਦ, ਸ਼੍ਰੀ ਮਾਛੀਵਾੜਾ ਸਾਹਿਬ

ਸੀਐੱਚਸੀ ਮਾਛੀਵਾੜਾ ਸਾਹਿਬ ਵਿਖੇ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰਰੀਤ ਕੌਰ ਦੀ ਅਗਵਾਈ ਹੇਠ ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਦਿੱਤੀ ਗਈ। ਬਲਾਕ ਐਜੂਕੇਟਰ ਪਰਦੀਪ ਸਿੰਘ ਨੇ ਦੱਸਿਆ ਸੀਐੱਚਸੀ ਮਾਛੀਵਾੜਾ ਸਾਹਿਬ ਤੇ ਅਧੀਨ ਆਉਂਦੇ ਵੱਖ-ਵੱਖ ਸਿਹਤ ਕੇਂਦਰਾਂ ਤੇ ਪਿੰਡਾਂ 'ਚ ਵਿਸ਼ਵ ਦਿਲ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਸਾਨੂੰ ਖਾਣੇ 'ਚ ਸਲਾਦ, ਹਰੀਆਂ ਸਬਜ਼ੀਆਂ ਤੇ ਫ਼ਲਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ ਤੇ ਜੰਕ ਫੂਡ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਇਸ ਮੌਕੇ ਜਗਦੀਪ ਸਿੰਘ ਤੇ ਕੀਰਤੀ (ਦੋਵੇਂ ਐੱਮ.ਐੱਲ.ਟੀ.), ਅਨਮੋਲ ਓਬਰਾਏ, ਪਰਮਜੀਤ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ ਆਦਿ ਹਾਜ਼ਰ ਸਨ।