ਹਠੂਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ
ਹਠੂਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ
Publish Date: Sat, 25 Apr 2026 07:05 PM (IST)
Updated Date: Sun, 26 Apr 2026 04:14 AM (IST)

ਕੌਸ਼ਲ ਮੱਲ੍ਹਾ, ਪੰਜਾਬੀ ਜਾਗਰਣ, ਹਠੂਰ : ਸਰਕਾਰੀ ਹਸਪਤਾਲ ਹਠੂਰ ਦੇ ਐੱਸਐੱਮਓ ਡਾ. ਅਮਨ ਸ਼ਰਮਾ ਦੀ ਅਗਵਾਈ ਹੇਠ ਹਠੂਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਹੈਲਥ ਇੰਸਪੈਕਟਰ ਪ੍ਰਕਾਸ਼ ਸਿੰਘ ਬੀਹਲਾ ਨੇ ਕਿਹਾ ਕਿ ਮਲੇਰੀਆ ਬੁਖਾਰ ਮਾਦਾ ਐਨੋਫਿਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜ੍ਹੇ ਸਾਫ਼ ਪਾਣੀ ਵਿੱਚ ਪੈਦਾ ਹੁੰਦੇ ਹਨ ਜੋ ਰਾਤ ਅਤੇ ਸਵੇਰ ਸਮੇਂ ਕੱਟਦੇ ਹਨ। ਇਸ ਦੇ ਲੱਛਣ ਠੰਢ ਅਤੇ ਕਾਂਬੇ ਨਾਲ ਤੇਜ਼ ਬੁਖਾਰ ਅਤੇ ਸਿਰ ਦਰਦ ਹੋਣਾ ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਲਈ ਕਿਹਾ ਕਿ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ, ਰਾਤ ਨੂੰ ਮੱਛਰਦਾਨੀ ਲਗਾ ਕੇ ਸੋਵੋ ਅਤੇ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢਕਿਆ ਹੋਵੇ ਤਾਂ ਕਿ ਤੁਹਾਨੂੰ ਮੱਛਰ ਕੱਟ ਨਾ ਸਕੇ। ਉਨ੍ਹਾਂ ਕਿਹਾ ਮੱਛਰ ਭਜਾਉਣ ਵਾਲੀਆਂ ਕਰੀਮਾਂ ਤੇਲ ਆਦਿ ਦੀ ਵਰਤੋਂ ਕਰੋ, ਛੱਪੜਾਂ ਵਿੱਚ ਖੜ੍ਹੇ ਪਾਣੀ ਵਿੱਚ ਕਾਲੇ ਤੇਲ ਦਾ ਛੜਕਾਓ ਕਰੋ, ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਬੁਖਾਰ ਹੋਣ ਤੇ ਨੇੜੇ ਦੀ ਸਿਹਤ ਕੇਂਦਰ ਵਿੱਚ ਜਾਓ ਅਤੇ ਆਪਣੇ ਖੂਨ ਦੀ ਤੁਰੰਤ ਜਾਂਚ ਕਰਵਾਓ, ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ’ਚ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਦਾ ਹੈ। ਇਸ ਮੌਕੇ ਨੀਰਜ ਕੁਮਾਰ, ਸੁਖਪਾਲ ਸਿੰਘ, ਮਨਜੀਤ ਕੌਰ, ਐਲ ਐਚ ਵੀ ਜਸਵਿੰਦਰ ਕੌਰ ਮੱਲ੍ਹਾ, ਕਿਰਨਦੀਪ ਕੌਰ, ਜਸਵਿੰਦਰ ਕੌਰ, ਬੂਟਾ ਸਿੰਘ, ਤਜਿੰਦਰਪਾਲ ਸਿੰਘ ਮਾਣੂੰਕੇ, ਪਰਮਜੀਤ ਕੌਰ ਹਾਜ਼ਰ ਸਨ।