ਸ਼ੱਕੀ ਹਾਲਾਤ ’ਚ ਗਾਇਬ ਹੋਈ ਲੜਕੀ
ਸ਼ੱਕੀ ਹਾਲਾਤ ਵਿੱਚ ਗਾਇਬ ਹੋਈ ਨੌਜਵਾਨ ਲੜਕੀ
Publish Date: Wed, 18 Feb 2026 09:36 PM (IST)
Updated Date: Thu, 19 Feb 2026 04:12 AM (IST)
ਐਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਸਥਾਨਕ ਛਾਉਣੀ ਮੁਹੱਲਾ ਇਲਾਕੇ ’ਚ ਰਹਿਣ ਵਾਲੇ ਪਰਿਵਾਰ ਦੀ ਨੌਜਵਾਨ ਲੜਕੀ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈ। ਉਕਤ ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ-4 ਦੀ ਪੁਲਿਸ ਨੇ ਲਾਪਤਾ ਹੋਈ ਲੜਕੀ ਦੀ ਮਾਂ ਦੇ ਬਿਆਨ ਉੱਪਰ ਪਰਚਾ ਦਰਜ ਕਰ ਕੇ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਮੁਲਜ਼ਮ ਰਿਸ਼ੀ ਨਗਰ ਵਾਸੀ ਪ੍ਰਿੰਸ ਗਿੱਲ ਖਿਲਾਫ ਪਰਚਾ ਦਰਜ ਕਰ ਦਿੱਤਾ ਹੈ। ਸ਼ਿਕਾਇਤਕਰਤਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦੀ ਕਰੀਬ 18 ਸਾਲ ਦੀ ਲੜਕੀ 4 ਫਰਵਰੀ ਨੂੰ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਅਤੇ ਹੁਣ ਤੱਕ ਵਾਪਸ ਨਹੀਂ ਆਈ। ਉਨ੍ਹਾਂ ਆਪਣੇ ਪੱਧਰ ਤੇ ਲੜਕੀ ਦੀ ਕਾਫੀ ਭਾਲ ਕੀਤੀ ਤਾਂ ਪਤਾ ਲੱਗਾ ਕੀ ਰਿਸ਼ੀ ਨਗਰ ਦਾ ਰਹਿਣ ਵਾਲਾ ਪ੍ਰਿੰਸ ਗਿੱਲ ਉਸ ਦੀ ਲੜਕੀ ਉੱਪਰ ਮਾੜੀ ਨਜ਼ਰ ਰੱਖਦਾ ਸੀ। ਪਰਿਵਾਰ ਨੇ ਪੁਲਿਸ ਕੋਲ ਖਦਸ਼ਾ ਜਾਹਿਰ ਕੀਤਾ ਕਿ ਪ੍ਰਿੰਸ ਗਿੱਲ ਹੀ ਆਪਣੇ ਨਿੱਜੀ ਸਵਾਰਥ ਲਈ ਉਸ ਦੀ ਲੜਕੀ ਨੂੰ ਲੈ ਗਿਆ ਹੈ ਤੇ ਆਪਣੇ ਕਬਜ਼ੇ ’ਚ ਲੁਕਾ ਕੇ ਰੱਖਿਆ ਹੋਇਆ ਹੈ।