ਘਰੇਲੂ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਮਿਲੀ ਜਾਣਕਾਰੀ ਅਨੁਸਾਰ ਵਰੁਣ ਕੁਮਾਰ ਦਾ ਕਰੀਬ ਪੰਜ-ਛੇ ਸਾਲ ਪਹਿਲਾਂ ਸੋਨਮ ਨਾਮ ਦੀ ਲੜਕੀ ਨਾਲ ਪ੍ਰੇਮ ਵਿਆਹ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਪਤੀ-ਪਤਨੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਹਾਲਾਂਕਿ, ਨੌਜਵਾਨ ਵੱਲੋਂ ਇਹ ਕਦਮ ਚੁੱਕਣ ਦੇ ਅਸਲ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਹੈ।
Publish Date: Thu, 22 Oct 2026 03:53 PM (IST)
Updated Date: Thu, 22 Oct 2026 03:57 PM (IST)
ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ। ਥਾਣਾ ਸਲੇਮ ਟਾਬਰੀ ਦੇ ਘੇਰੇ ਅਧੀਨ ਪੈਂਦੇ ਅਸ਼ੋਕ ਨਗਰ ’ਚ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਦੀ ਪਛਾਣ ਵਰੁਣ ਕੁਮਾਰ ਉਰਫ਼ ਮੌਂਟੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਵਰੁਣ ਕੁਮਾਰ ਦਾ ਕਰੀਬ ਪੰਜ-ਛੇ ਸਾਲ ਪਹਿਲਾਂ ਸੋਨਮ ਨਾਮ ਦੀ ਲੜਕੀ ਨਾਲ ਪ੍ਰੇਮ ਵਿਆਹ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਪਤੀ-ਪਤਨੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਹਾਲਾਂਕਿ, ਨੌਜਵਾਨ ਵੱਲੋਂ ਇਹ ਕਦਮ ਚੁੱਕਣ ਦੇ ਅਸਲ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਹੈ।
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮ੍ਰਿਤਕ ਦੀ ਪਤਨੀ ਸੋਨਮ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੀ ਨੌਜਵਾਨ ਵੱਲੋਂ ਚੁੱਕੇ ਗਏ ਇਸ ਕਦਮ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।